Sport

ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ

ਚੰਡੀਗੜ੍ਹ: ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ’ਚ ਜ਼ੇਰੇ ਇਲਾਜ ਹਾਕੀ ਦੇ ਉੱਘੇ ਖਿਡਾਰੀ ਤੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ (96) ਨੂੰ ਮੰਗਲਵਾਰ ਦਿਲ ਦਾ ਦੌਰਾ ਪਿਆ। ਇਸ ਮਗਰੋਂ ਉਨ੍ਹਾਂ ਦੀ ਹਾਲਤ ਗੰਭੀਰ ਹੈ। ਡਾਕਟਰ ਉਨ੍ਹਾਂ ਦੇ ਇਲਾਜ ਵਿੱਚ ਲੱਗੇ ਹੋਏ ਹਨ।

ਉਨ੍ਹਾਂ ਦੇ ਦੋਹਤੇ ਕਬੀਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਓਲੰਪਿਕ ਵਿੱਚ ਤਿੰਨ ਵਾਰ ਦੇਸ਼ ਲਈ ਸੋਨ ਤਗ਼ਮਾ ਜਿੱਤਣ ਵਾਲੇ ਬਲਬੀਰ ਸਿੰਘ ਸੀਨੀਅਰ ਨੂੰ 8 ਮਈ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਸਿੰਘ ਇਸ ਵੇਲੇ ਵੈਂਟੀਲੇਟਰ ’ਤੇ ਹਨ ਤੇ ਡਾਕਟਰਾਂ ਵੱਲੋਂ ਲਗਾਤਾਰ ਉਨ੍ਹਾਂ ਦੀ ਹਾਲਤ ’ਤੇ ਨਜ਼ਰ ਰੱਖੀ ਜਾ ਰਹੀ ਹੈ।

Related posts

ਭਾਰਤੀ ਮਹਿਲਾ ਟੀਮ ਨੇ ਇੰਗਲੈਂਡ ਨੂੰ 347 ਦੌੜਾਂ ਨਾਲ ਹਰਾਇਆ

Bunty

ਸੀਨੀਅਰ ਮਹਿਲਾ ਹਾਕੀ ਕੈਂਪ 60 ਖਿਡਾਰਨਾਂ ਦੇ ਨਾਲ ਸ਼ੁਰੂ

Bunty

ਮੀਰਾਬਾਈ ਚਾਨੂ ਨੇ ਰਾਸ਼ਟਰੀ ਖੇਡਾਂ ‘ਚ ਜਿੱਤਿਆ ਗੋਲਡ ਮੈਡਲ

Bunty