NewsBreaking NewsIndiaLatest News

ਅਫਗਾਨਿਸਤਾਨ ’ਚ ਫਸੇ ਹਿੰਦੂਆਂ ਅਤੇ ਸਿੱਖਾਂ ਨੂੰ ਲਿਆਵਾਂਗੇ ਭਾਰਤ – ਪੁਰੀ

ਹਰਦੀਪ ਸਿੰਘ ਪੁਰੀ, ਭਾਰਤ ਦੇ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ।

ਨਵੀਂ ਦਿੱਲੀ – ਅਫਗਾਨਿਸਤਾਨ ਵਿਚ ਤਾਲਿਬਾਨ ਇਕ ਵਾਰ ਫਿਰ ਤੋਂ ਸੱਤਾ ਵਿਚ ਪਰਤ ਆਇਆ ਹੈ। ਤਾਲਿਬਾਨ ਰਾਜ ਦੀ ਸ਼ੁਰੂਆਤ ਹੁੰਦੇ ਹੀ ਕਈ ਥਾਂ ਹਿੰਸਕ ਘਟਨਾਵਾਂ ਸਾਹਮਣੇ ਆਈ ਹੈ। ਲੋਕ ਦੇਸ਼ ਛੱਡ ਕੇ ਦੂਜੀ ਥਾਂ ਜਾ ਰਹੇ ਹਨ, ਜਿਸ ਕਾਰਨ ਕਾਬੁਲ ਏਅਰਪੋਰਟ ’ਤੇ ਭਾਰੀ ਭੀਡ਼ ਇਕੱਠੀ ਹੋ ਗਈ। ਇਸ ਦੌਰਾਨ ਅਫ਼ਗਾਨਿਸਤਾਨ ਵਿਚ ਰਹਿ ਰਹੇ ਕਈ ਹਿੰਦੂ ਅਤੇ ਸਿੱਖਾਂ ਨੂੰ ਲੈ ਕੇ ਵੀ ਸਰਕਾਰ ਨੂੰ ਚਿੰਤਾ ਹੋਣ ਲੱਗੀ ਹੈ। ਇਸ ’ਤੇ ਕੇਂਦਰ ਸਰਕਾਰ ਵੱਲੋਂ ਪ੍ਰਤੀਕਿਰਿਆ ਆਈ ਹੈ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਫ਼ਗਾਨ ਵਿਚ ਰਹਿਣ ਵਾਲੇ ਹਿੰਦੂਆਂ ਅਤੇ ਸਿੱਖਾਂ ਨੂੰ ਬਾਹਰ ਕੱਢਣ ਲਈ ਵਿਦੇਸ਼ ਮੰਤਰਾਲੇ ਅਤੇ ਹੋਰ ਵਿਭਾਗ ਸਾਰੇ ਲੋੜੀਂਦੇ ਪ੍ਰਬੰਧ ਕਰਨਗੇ। ਪੁਰੀ ਨੇ ਇਹ ਜਵਾਬ ਉਸ ਗੱਲ ’ਤੇ ਦਿੱਤਾ, ਜਿਸ ਵਿਚ ਉਨ੍ਹਾਂ ਨਾਲ ਅਫਗਾਨਿਸਤਾਨ ਤੋਂ ਸਿੱਖਾਂ ਅਤੇ ਹਿੰਦੂਆਂ ਨੂੰ ਕੱਢਣ ਨੂੰ ਲੈ ਕੇ ਸਵਾਲ ਕੀਤਾ ਗਿਆ।

Related posts

ਕੋਵਿਨ ਦੱਸੇਗਾ, ਕਿਸ ਨੇ ਕੋਰੋਨਾ ਵੈਕਸੀਨ ਲਗਵਾਈ ਹੈ ਜਾਂ ਨਹੀਂ

Bunty

ਮੋਹਨ ਲਾਲ ਸੁਖਾਦੀਆ ਯੂਨੀਵਰਸਿਟੀ ਦੀ 32ਵੀਂ ਕਨਵੋਕੇਸ਼ਨ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਸਿੱਖਿਆ ਸਸ਼ਕਤੀਕਰਨ ਦਾ ਸਭ ਤੋਂ ਵਧੀਆ ਮਾਧਿਅਮ ; ਦ੍ਰੋਪਦੀ ਮੁਰਮੂ

Bunty

ਯਸ਼ਵੰਤ ਸਿਨਹਾ ਨੇ ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀ ਭਰੀ, ਰਾਹੁਲ ਗਾਂਧੀ ਅਤੇ ਸ਼ਰਦ ਪਵਾਰ ਸਮੇਤ ਕਈ ਨੇਤਾ ਇਕੱਠੇ ਨਜ਼ਰ ਆਏ

Bunty