Articles Pollywood

ਨਵਦੀਪ ਕਲੇਰ ਤੇ ਪੂਨਮ ਸੂਦ ਨਜ਼ਰ ਆਉਗੇ ‘ ਉੱਚਾ ਪਿੰਡ’ ਵਿੱਚ

ਲੇਖਕ: ਸੁਰਜੀਤ ਜੱਸਲ

ਪੰਜਾਬੀ ਰੰਗਮੰਚ ਤੋਂ ਫਿਲਮਾਂ ਵੱਲ ਆਇਆ ਨਵਦੀਪ ਕਲੇਰ ਅਨੇਕਾਂ ਫ਼ਿਲਮਾਂ ਵਿੱਚ ਵੱਖ ਵੱਖ ਕਿਰਦਾਰ ਨਿਭਾਉਣ ਮਗਰੋਂ ਹੁਣ 3 ਸਤੰਬਰ ਨੂੰ ਆ ਰਹੀ ਪੰਜਾਬੀ ਫ਼ਿਲਮ ‘ ਉੱਚਾ ਪਿੰਡ’ ਵਿਚ ਬਤੌਰ ਹੀਰੋ ਪਰਦੇ ‘ਤੇ ਨਜ਼ਰ ਆਵੇਗਾ। ਐਕਸ਼ਨ ਪ੍ਰਧਾਨ ਇਸ ਫ਼ਿਲਮ ‘ਚ ਉਸਦੀ ਹੀਰੋਇਨ ਪੂਨਮ ਸੂਦ ਹੈ ਜਿਸਨੇ ਮਾਡਲਿੰਗ ਅਤੇ ਫ਼ਿਲਮਾਂ ‘ਚ ਚੰਗੀ ਪਛਾਣ ਬਣਾਈ ਹੈ। ਨਿਊ ਦੀਪ ਇੰਟਰਟੈਂਨਮੈਂਟ ਅਤੇ 2 ਆਰ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਇਸ ਫ਼ਿਲਮ ਦਾ ਨਿਰਦੇਸ਼ਨ ਹਰਜੀਤ ਰਿੱਕੀ ਨੇ ਕੀਤਾ ਹੈ। ਇਸ ਫ਼ਿਲਮ ‘ਚ ਨਵਦੀਪ ਕਲੇਰ ਤੇ ਪੂਨਮ ਸੂਦ ਤੋਂ ਇਲਾਵਾ ਪੰਜਾਬੀ ਸਿਨਮੇ ਦੇ ਦਿੱਗਜ ਕਲਾਕਾਰਾਂ ਸਰਦਾਰ ਸੋਹੀ,ਹੌਬੀ ਧਾਲੀਵਾਲ, ਆਸ਼ੀਸ ਦੁੱਗਲ, ਮੁਕਲ ਦੇਵ ਲੱਖਾ ਲਹਿਰੀ, ਸੰਜੂ ਸੋਲੰਕੀ, ਸਵਿੰਦਰ ਵਿੱਕੀ ਨੇ ਅਹਿਮ ਕਿਰਦਾਰ ਨਿਭਾਏ ਹਨ।
‘ਮੇਰੇ ਯਾਰ ਕਮੀਨੇ, ਅੱਜ ਦੇ ਲਫੰਗੇ, ਮੁੰਡਾ ਫਰੀਦਕੋਟੀਆ, ਯਾਰ ਅਣਮੁੱਲੇ 2, ਆਦਿ ਫ਼ਿਲਮਾਂ ਵਿੱਚ ਕੰਮ ਕਰਕੇ ਵੱਖਰੀ ਪਛਾਣ ਸਥਾਪਤ ਕਰਨ ਵਾਲੀ ਪੂਨਮ ਸੂਦ ਆਪਣੀ ਹਰਜੀਤ ਰਿੱਕੀ ਦੀ ਡਾਇਰੈਕਟ ਕੀਤੀ ਲਘੂ ਫ਼ਿਲਮ ‘ ਵੰਡ ’ ਨਾਲ ਉਹ ਪਹਿਲੀ ਵਾਰ ਚਰਚਾ ਵਿੱਚ ਆਈ ਸੀ। ਇਸ ਫ਼ਿਲਮ ਤੋਂ ਬਹੁਤ ਆਸਾਂ ਰੱਖਦੀ ਹੈ। ਉਸਦਾ ਕਿਰਦਾਰ ਇਕ ਦਲੇਰ ਕੁੜੀ ਨਿੰਮੋ ਦਾ ਹੈ ਜੋ ਫ਼ਿਲਮ ਦੇ ਨਾਇਕ ਨਾਲ ਔਖੇ ਵਕਤ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੀ ਹੈ। ਇਸ ਨਵੀਂ ਫ਼ਿਲਮ ਵਿੱਚ ਬਤੌਰ ਨਾਇਕਾ ਕੰਮ ਕਰਕੇ ਉਹ ਬਹੁਤ ਖੁਸ਼ ਹੈ। ਯਕੀਨਣ ਦਰਸ਼ਕ ਉਸਨੂੰ ਪਸੰਦ ਕਰਨਗੇ ।
ਰੁਪਿੰਦਰ ਗਾਂਧੀ ਗੈਂਗਸਟਰ, ਰੁਪਿੰਦਰ ਗਾਂਧੀ ਰੋਬਿਨਹੁੱਡ,ਸਰਦਾਰ ਮੁਹੰਮਦ, ਸਿਕੰਦਰ 2, ਪ੍ਰਾਹੁਣਾ, ਪੱਤਾ ਪੱਤਾ ਸਿੰਘਾਂ ਦਾ ਵੈਰੀ, ਇੱਕੋ ਮਿੱਕੇ ਤੇ ਬਾਲੀਵੁੱਡ ਫ਼ਿਲਮ ‘ਗੋਲਡ’ ਵਰਗੀਆਂ ਫ਼ਿਲਮਾਂ ‘ਚ ਯਾਦਗਰੀ ਕਿਰਦਾਰ ਨਿਭਾਅ ਕੇ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਥਾਂ ਬਣਾਉਣ ਵਾਲਾ ਨਵਦੀਪ ਕਲੇਰ ਥੀਏਟਰ ਦਾ ਪਰਪੱਕ ਕਲਾਕਾਰ ਹੈ ਜਿਸਨੇ ਪਹਿਲੀ ਵਾਰੀ ਨਾਇਕ ਦੀ ਭੂਮਿਕਾ ਪ੍ਰਤੀ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦੇ ਉਸਨੇ ਕਿਹਾ ਕਿ, ‘‘ਮੈਂ ਜ਼ਿੰਦਗੀ ‘ਚ ਕੁਝ ਪਾਉਣ ਲਈ ਹਮੇਸ਼ਾ ਹੀ ਸਖ਼ਤ ਮਿਹਨਤ ਅਤੇ ਲਗਨ ਦਾ ਪੱਲਾ ਫੜ੍ਹਿਆ ਹੈ। ਕਿਸੇ ਵੀ ਕਿਰਦਾਰ ਨੂੰ ਨਿਭਾਉਦਿਆਂ ਉਸਦੇ ਧੁਰ ਅੰਦਰ ਤੱਕ ਉਤਰ ਜਾਣਾ ਹੀ ਮੇਰਾ ਸੁਭਾਓ ਹੈ। ਜਦ ਇਹ ਫ਼ਿਲਮ ਮਿਲੀ ਤਾਂ ਆਪਣੇ ਕਿਰਦਾਰ ਨੂੰ ਪੜ੍ਹਦਿਆਂ ਮਹਿਸੂਸ ਹੋਇਆ ਕਿ ਇਹ ਮੇਰੇ ਲਈ ਹੀ ਖ਼ਾਸ ਹੈ, ਜਿਸਨੂੰ ਮੈਂ ਮਾਨਸਿਕ ਅਤੇ ਸਰੀਰਕ ਤੌਰ ‘ਤੇ ਪ੍ਰਵਾਨ ਕਰਕੇ ਬੇਹਤਰੀਨ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ। ਮੈਨੂੰ ਯਕੀਨ ਹੈ ਕਿ ਦਰਸ਼ਕ ਮੇਰੇ ਕਿਰਦਾਰ ਨੂੰ ਜਰੂਰ ਪਸੰਦ ਕਰਨਗੇ ’’।
ਫ਼ਿਲਮ ਦੀ ਕਹਾਣੀ ਅਤੇ ਸਕਰੀਨ ਪਲੇਅ ਨਰਿੰਦਰ ਅੰਬਰਸਰੀਆ ਨੇ ਲਿਖਿਆ ਹੈ। ਫ਼ਿਲਮ ਦਾ ਸੰਗੀਤ ਜਾਨੀ ਤੇ ਬੀ ਪਰਾਕ ਨੇ ਤਿਆਰ ਕੀਤਾ ਹੈ। 3 ਸਤੰਬਰ ਨੂੰ ਰਿਲੀਜ ਹੋ ਰਹੀ ਇਸ ਫ਼ਿਲਮ ਦੇ ਨਿਰਮਾਤਾ ਸੰਨੀ ਢਿੱਲੋਂ ਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਹਨ। ਨਿਰਦੇਸ਼ਕ ਹਰਜੀਤ ਰਿੱਕੀ ਨੇ ਦੱਸਿਆ ਕਿ ਇਹ ਫ਼ਿਲਮ ਰੁਮਾਂਸ ਅਤੇ ਐਕਸ਼ਨ ਭਰਪੂਰ ਫ਼ਿਲਮ ਹੈ ਜੋ ਦਰਸ਼ਕਾਂ ਨੂੰ ਨਵਾਂ ਟੇਸਟ ਦੇਵੇਗੀ।

Related posts

ਚੰਡੀਗੜ੍ਹ ਵਿਵਾਦ ਵੇਲੇ ਦੀ ਵੰਗਾਰ ਹੈ !

admin

ਵਿਦਵਤਾ ਦੇ ਸਜੀਵ ਤੇ ਸਾਕਾਰ ਸਰੂਪ ਕਾਨ੍ਹ  ਸਿੰਘ ਨਾਭਾ !

admin

ਵਿਗਿਆਨ ਦੀ ਤਰੱਕੀ ਵਿੱਚ ਚੂਹਿਆਂ ਦਾ ਅਹਿਮ ਯੋਗਦਾਨ !

admin