News Breaking News Latest News Punjab

ਨਿਊ ਸਾਊਥ ਵੇਲਸ ਦੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਲੱਗੀ ਰੋਕ ਹਟੀ

ਅੰਮ੍ਰਿਤਸਰ –  ਆਸਟ੍ਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਲਗਾਈ ਰੋਕ ਹਟਾਉਣ ਦਾ ਬੀਬੀ ਜਗੀਰ ਕੌਰ ਨੇ ਸਵਾਗਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ’ਚ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਸ ਦੇ ਸਰਕਾਰੀ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਪਾਬੰਦੀ ਲਗਾਈ ਗਈ ਸੀ, ਜਿਸ ਦਾ ਸ਼੍ਰੋਮਣੀ ਕਮੇਟੀ ਸਮੇਤ ਸਿੱਖ ਸੰਗਤਾਂ ਨੇ ਭਾਰੀ ਵਿਰੋਧ ਕੀਤਾ ਸੀ।ਬੀਬੀ ਜਗੀਰ ਕੌਰ ਨੇ ਕਿਹਾ ਕਿ ਕਕਾਰ ਸਿੱਖਾਂ ਦੇ ਜੀਵਨ ਦਾ ਅਹਿਮ ਤੇ ਅਨਿੱਖੜਵਾਂ ਅੰਗ ਹਨ, ਜਿਸ ’ਤੇ ਪਾਬੰਦੀ ਲਗਾਉਣਾ ਬਰਦਾਸ਼ਤਯੋਗ ਨਹੀਂ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਦੇ ਸਿੱਖ ਆਗੂਆਂ ਤੇ ਗੁਰਦੁਆਰਾ ਕਮੇਟੀਆਂ ਵੱਲੋਂ ਉਥੋਂ ਦੇ ਸਿੱਖਿਆ ਵਿਭਾਗ ਨਾਲ ਲਗਾਤਾਰ ਰਾਬਤਾ ਕਰਕੇ ਇਸ ਸਮੱਸਿਆ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿਚ ਪੜ੍ਹਦੇ ਸਿੱਖ ਬੱਚਿਆਂ ਨੂੰ ਕਿਰਪਾਨ ਪਹਿਨਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

Related posts

ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਵਿਕਸਤ ਕਰਨ ਲਈ ਸਰਕਾਰ ਵਚਨਬੱਧ : ਮੁੱਖ-ਮੰਤਰੀ

admin

“ਯੁੱਧ ਨਸ਼ਿਆਂ ਵਿਰੁੱਧ” ਦੇ 218ਵੇਂ ਦਿਨ 82 ਨਸ਼ਾ ਤਸਕਰ ਗ੍ਰਿਫ਼ਤਾਰ !

admin

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਅੱਜ ਤੋਂ ਸ਼ੁਰੂ ਹੋਣਗੇ !

admin