News Breaking News Latest News Punjab

ਗੁਰਮੁੱਖ ਸਿੰਘ ਬਰਾੜ ਨੂੰ ਤੁਰੰਤ ਰਿਹਾਅ ਕੀਤਾ ਜਾਵੇ : ਗਿਆਨੀ ਹਰਨਾਮ ਸਿੰਘ

ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਦੇ ਪੁੱਤਰ ਗੁਰਮੁੱਖ ਸਿੰਘ ਬਰਾੜ ਨੂੰ ਤੁਰੰਤ ਰਿਹਾਅ ਕਰਨ ਦੀ ਸਰਕਾਰ ਤੋਂ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਗ੍ਰਿਫ਼ਤਾਰੀ ਨਾਲ ਅਸੀਂ ਚਿੰਤਾ ਅਤੇ ਅਸ਼ਾਂਤੀ ਦੇ ਮਾਹੌਲ ’ਚੋਂ ਲੰਘ ਰਹੇ ਹਾਂ।
ਉਨ੍ਹਾਂ ਕਿਹਾ ਕਿ ਗਿਆਨੀ ਜਰਨੈਲ ਸਿੰਘ ਦੇ ਪਰਿਵਾਰ ਦੀ ਸਿੱਖ ਪੰਥ ਨੂੰ ਬਹੁਤ ਵੱਡੀ ਦੇਣ ਹੈ। ਸਰਕਾਰ ਵੱਲੋਂ ਭਾਈ ਰੋਡੇ ਦੇ ਪੁੱਤਰ ਗੁਰਮੁੱਖ ਸਿੰਘ ਬਰਾੜ ਨੂੰ ਨਿਸ਼ਾਨਾ ਬਣਾਇਆ ਜਾਣਾ ਸਹੀ ਨਹੀਂ ਹੈ। ਬਰਾੜ ਜ਼ਿੰਮੇਵਾਰ ਤੇ ਸੁਲਝਿਆ ਹੋਇਆ ਨੌਜਵਾਨ ਹੈ। ਉਨ੍ਹਾਂ ਕਿਹਾ ਕਿ ਰਾਜ ’ਚ ਸ਼ਾਂਤੀ ਅਤੇ ਵਿਕਾਸ ਲਈ ਸਰਕਾਰ ਨੂੰ ਸ਼ੱਕ ਦੇ ਆਧਾਰ ’ਤੇ ਸਿੱਖ ਨੌਜਵਾਨਾਂ ਦੀ ਫੜੋ-ਫੜੀ ਕਰਦਿਆਂ ਸਿੱਖਾਂ ਅਤੇ ਪੰਜਾਬੀਆਂ ਨੂੰ ਦਬਾਉਣ ਅਤੇ ਡਰਾਉਣ ਦੀ ਨੀਤੀ ਤਿਆਗ ਦੇਣੀ ਚਾਹੀਦੀ ਹੈ।

Related posts

ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਵਿਕਸਤ ਕਰਨ ਲਈ ਸਰਕਾਰ ਵਚਨਬੱਧ : ਮੁੱਖ-ਮੰਤਰੀ

admin

“ਯੁੱਧ ਨਸ਼ਿਆਂ ਵਿਰੁੱਧ” ਦੇ 218ਵੇਂ ਦਿਨ 82 ਨਸ਼ਾ ਤਸਕਰ ਗ੍ਰਿਫ਼ਤਾਰ !

admin

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਅੱਜ ਤੋਂ ਸ਼ੁਰੂ ਹੋਣਗੇ !

admin