ਕਰਨਾਲ – ਕਿਸਾਨ ਆਗੂ ਰਾਕੇਸ਼ ਟਿਕੈਤ ਐਤਵਾਰ ਨੂੰ ਕਲਪਨਾ ਚਾਵਲਾ ਰਾਜਕੀਅ ਮੈਡੀਕਲ ਹਸਪਤਾਲ ਪਹੁੰਚੇ। ਉਨ੍ਹਾਂ ਨੇ ਜ਼ਖ਼ਮੀ ਕਿਸਾਨ ਗੁਰਜੰਟ ਸਿੰਘ ਦਾ ਹਾਲਚਾਲ ਜਾਣਿਆ। ਉਨ੍ਹਾਂ ਨੇ ਸ਼ਨਿਚਰਵਾਰ ਨੂੰ ਬਸਤਾੜਾ ਟੋਲ ਪਲਾਜ਼ਾ ‘ਤੇ ਹੋਏ ਲਾਠੀਚਾਰਜ ਦੀ ਜਾਂਚ ਕਰਵਾਉਣ ਤੇ ਲਾਠੀਚਾਰਜ ਨੂੰ ਲੈ ਕੇ ਵਿਵਾਦ ‘ਚ ਆਏ ਐੱਸਡੀਐੱਮ ‘ਤੇ ਕਾਰਵਾਈ ਕਰਨ ਦੀ ਮੰਗ ਕੀਤੀ। ਸੋਮਵਾਰ ਨੂੰ ਬਸਤਾੜਾ ਟੋਲ ਪਾਲਜ਼ਾ ‘ਤੇ ਮੀਟਿੰਗ ਬੁਲਾਈ ਹੈ। ਇਸ ‘ਚ ਆਉਣ ਵਾਲੀ ਰਣਨੀਤੀ ‘ਤੇ ਚਰਚਾ ਕੀਤੀ ਜਾਵੇਗੀ।
ਸ਼ਨਿਚਰਵਾਰ ਨੂੰ ਬਸਤਾੜਾ ਟੋਲ ਪਲਾਜ਼ਾ ‘ਤੇ ਹੋਏ ਲਾਠੀਚਾਰਜ ‘ਚ ਕਰੀਬ 20 ਕਿਸਾਨ ਜ਼ਖ਼ਮੀ ਹੋ ਗਏ ਹਨ। ਅੰਦੋਲਨਕਾਰੀ ਕਿਸਾਨ ਹਾਈਵੇਅ ਜਾਮ ਕਰ ਰਹੇ ਸਨ। ਕਿਸਾਨਾਂ ਨੂੰ ਹਾਈਵੇਅ ਤੋਂ ਹਟਾਉਣ ਲਈ ਕਿਹਾ ਗਿਆ ਤਾਂ ਉਹ ਨਹੀਂ ਮੰਣੇ, ਇਸ ਦੇ ਚੱਲਦਿਆਂ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ। ਇਸ ਤੋਂ ਬਾਅਦ ਪਥਰਾਅ ‘ਚ ਕੁਝ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ ਸਨ। ਇਨ੍ਹਾਂ ‘ਚ ਕੁਝ ਜ਼ਖ਼ਮੀ ਕਿਸਾਨਾਂ ਨੇ ਐਤਵਾਰ ਦੀ ਸਵੇਰ ਰਾਜਕੀਅ ਹਸਪਤਾਲ ‘ਚ ਮੈਡੀਕਲ ਕਰਵਾਇਆ। ਇਸ ਵਿਚਕਾਰ ਕਿਸਾਨ ਆਗੂ ਰਾਕੇਸ਼ ਟਿਕੈਤ ਕਲਪਨਾ ਚਾਵਲਾ ਰਾਜਕੀਅ ਮੈਡੀਕਲ ਕਾਲਜ ਤੇ ਹਸਪਤਾਲ ‘ਚ ਦਾਖਲ ਯੁਵਾ ਕਿਸਾਨ ਗੁਰਜੰਟ ਦਾ ਹਾਲਚਾਲ ਜਾਣਨ ਪੁੱਜੇ। ਉਹ ਲਾਠੀਚਾਰਜ ‘ਚ ਜ਼ਖ਼ਮੀ ਹੋ ਗਿਆ ਸੀ।
ਰਾਕੇਸ਼ ਟਿਕੈਤ ਨੇ ਪੱਤਰਕਾਰਾਂ ਨਾਲ ਗੱਲਬਾਤ ‘ਚ ਕਿਹਾ ਕਿ ਸੂਬਾ ਸਰਕਾਰ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ। ਇਸਲਈ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਗਿਆ ਹੈ। ਆਉਣ ਵਾਲੀ ਰਣਨੀਤੀ ਤੈਅ ਕਰਨ ਲਈ ਸੋਮਵਾਰ ਨੂੰ ਬਸਤਾੜਾ ਟੋਲ ਪਲਾਜ਼ਾ ‘ਤੇ ਕਿਸਾਨਾਂ ਦੀ ਬੈਠਕ ਬੁਲਾਈ ਗਈ ਹੈ।