News Breaking News Latest News Punjab

ਨਵਜੋਤ ਸਿੱਧੂ ਵੱਲੋਂ ਟਵੀਟਾਂ ਦਾ ਸਿਲਸਿਲਾ ਜਾਰੀ

ਚੰਡੀਗੜ੍ਹ – ਕਾਂਗਰਸ ਹਾਈ ਕਮਾਂਡ ਵੱਲੋਂ ਲਗਾਤਾਰ ਦਿੱਤੇ ਜਾ ਰਹੇ ਸੰਕੇਤਾਂ ਦੇ ਬਾਵਜੂਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੁੱਪ ਹੋਣ ਦਾ ਨਾਂ ਨਹੀਂ ਲੈ ਰਹੇ। ਉਨ੍ਹਾਂ ਦੇ ਟਵੀਟਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਿੱਧੂ ਨੇ ਸੋਮਵਾਰ ਸਵੇਰੇ ਇਕ ਤੋਂ ਬਾਅਦ ਇਕ ਦੋ ਟਵੀਟ ਕੀਤੇ।

ਪਹਿਲੇ ਟਵੀਟ ‘ਚ ਸਿੱਧੂ ਨੇ ਲਿਖਿਆ, ‘ਪੰਜਾਬ ਸਰਕਾਰ ਨੂੰ ਜਨਤਕ ਹਿੱਤਾਂ ‘ਚ PSERC ਨੂੰ ਇਹ ਹਦਾਇਤ ਜਾਰੀ ਕਰਨੀ ਚਾਹੀਦੀ ਹੈ ਕਿ ਪ੍ਰਾਈਵੇਟ ਪਾਵਰ ਪਲਾਂਟਸ ਨੂੰ ਦਿੱਤੀਆਂ ਜਾ ਰਹੀਆਂ ਫੀਸਾਂ ‘ਚ ਸੋਧ ਕੀਤੀ ਜਾਵੇ। ਦੋਸ਼ਪੂਰਨ PPAs ਨੂੰ ਜ਼ੀਰੋ ਐਲਾਨਿਆ ਜਾਵੇ ਜਾਂ ਖ਼ਤਮ ਕੀਤਾ ਜਾਵੇ। ਇਸ ਤੋਂ ਇਲਾਵਾ ਨਵਾਂ ਕਾਨੂੰਨ ਲਿਆਉਣ ਲਈ ਪੰਜ ਤੋਂ ਸੱਤ ਦਿਨਾਂ ਦਾ ਵਿਧਾਨ ਸਭਾ ਸੈਸ਼ਨ ਬੁਲਾਉਣਾ ਚਾਹੀਦੈ।’

ਇਕ ਹੋਰ ਟਵੀਟ ‘ਚ ਨਵਜੋਤ ਸਿੱਧੂ ਨੇ ਲਿਖਿਆ, ‘ਇਸ ਨਾਲ ਪੰਜਾਬ ਸਰਕਾਰ ਨੂੰ ਜਨਰਲ ਸ਼੍ਰੇਣੀ ਸਮੇਤ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ‘ਚ ਮਦਦ ਮਿਲੇਗੀ। ਘਰੇਲੂ ਟੈਰਿਫ ਨੂੰ ਘਟਾ ਕੇ ਤਿੰਨ ਰੁਪਏ ਪ੍ਰਤੀ ਯੂਨਿਟ ਤੇ ਇੰਡਸਟਰੀ ਲਈ ਪੰਜ ਰੁਪਏ ਪ੍ਰਤੀ ਯੂਨਿਟ…ਇਸ ਦੇ ਨਾਲ ਹੀ ਸਾਰੇ ਬਕਾਇਆ ਬਿੱਲਾਂ ਦੇ ਹੱਲ ਤੇ ਢੁਕਵੇਂ ਬਿੱਲਾਂ ਨੂੰ ਮਾਫ਼ ਕਰਨ ‘ਚ ਮਦਦ ਮਿਲੇਗੀ।’

Related posts

ਗਮਾਡਾ ਵਲੋਂ ਲੈਂਡ-ਪੂਲਿੰਗ ਦੇ ਲਈ ਅਰਜ਼ੀ ਦੇਣ ਦੀ ਆਖਰੀ ਮਿਤੀ 30 ਸਤੰਬਰ !

admin

ਸ਼੍ਰੋਮਣੀ ਕਮੇਟੀ ਵਲੋਂ ਏਆਈ ਟੂਲਸ ਰਾਹੀਂ ਗੁਰਬਾਣੀ ਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦਾ ਨੋਟਿਸ !

admin

ਪੁਲਿਸ ਦੀ ਮੁਅੱਤਲ ਐਸ ਐਚ ਓ ਅਰਸ਼ਪ੍ਰੀਤ ਕੌਰ ਗਰੇਵਾਲ ਭਗੌੜੀ ਕਰਾਰ !

admin