News Breaking News Latest News Punjab

ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਦੇ 36ਵੇਂ ਰਾਜਪਾਲ ਵਜੋਂ ਸਹੁੰ ਚੁੱਕੀ

ਚੰਡੀਗੜ – ਸ਼੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਪੰਜਾਬ ਦੇ ਰਾਜਪਾਲ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ, ਮਾਨਯੋਗ ਜਸਟਿਸ ਸ਼੍ਰੀ ਰਵੀ ਸ਼ੰਕਰ ਝਾਅ ਨੇ ਪੰਜਾਬ ਰਾਜ ਭਵਨ ਵਿਖੇ ਸ਼੍ਰੀ ਬਨਵਾਰੀਲਾਲ ਪੁਰੋਹਿਤ ਨੂੰ ਅਹੁਦੇ ਦੀ ਸਹੁੰ ਚੁਕਾਈ।ਇਸ ਮੌਕੇ ਸਟੇਜ ’ਤੇ ਹਰਿਆਣਾ ਦੇ ਰਾਜਪਾਲ, ਬੰਡਾਰੂ ਦੱਤਾਤ੍ਰੇਅ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਮਨੋਹਰ ਲਾਲ ਖੱਟਰ ਮੌਜੂਦ ਸਨ।
ਸ਼੍ਰੀ ਬਨਵਾਰੀਲਾਲ ਪੁਰੋਹਿਤ ਨੇ ਅੰਗਰੇਜ਼ੀ ਵਿੱਚ ਸਹੁੰ ਚੁੱਕੀ। ਉਨਾਂ ਨੇ ਸਹੁੰ ਫਾਰਮ ’ਤੇ ਦਸਤਖ਼ਤ ਕੀਤੇ ਜਿਸ’ ਤੇ ਚੀਫ ਜਸਟਿਸ ਵੱਲੋਂ ਵੀ ਹਸਤਾਖਰ ਕੀਤੇ ਗਏ। ਬਾਅਦ ਵਿੱਚ ਸ਼੍ਰੀ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ ਦੇ ਪ੍ਰਸ਼ਾਸਕ ਵਜੋਂ ਵੱਖੋ-ਵੱਖਰੇ ਦਸਤਾਵੇਜ਼ਾਂ ’ਤੇ ਦਸਤਖਤ ਕੀਤੇ।ਇਸ ਤੋਂ ਪਹਿਲਾਂ ਨਵੇਂ ਰਾਜਪਾਲ ਰਸਮੀ ਅੰਦਾਜ਼ ਵਿੱਚ ਪੰਜਾਬ ਰਾਜ ਭਵਨ ਦੇ ਵਿਸ਼ੇਸ਼ ਪੰਡਾਲ ਵਿੱਚ ਪਹੁੰਚੇ। ਉਨਾਂ ਦੇ ਨਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵੀ ਸਨ।
ਪੰਜਾਬ ਦੇ ਮੁੱਖ ਸਕੱਤਰ, ਸ਼੍ਰੀਮਤੀ ਵਿਨੀ ਮਹਾਜਨ ਨੇ ਸਮਾਰੋਹ ਸ਼ੁਰੂ ਕਰਨ ਦੀ ਇਜਾਜ਼ਤ ਮੰਗੀ ਅਤੇ ਸ਼੍ਰੀ ਬਨਵਾਰੀਲਾਲ ਪੁਰੋਹਿਤ ਦੀ ਪੰਜਾਬ ਦੇ ਰਾਜਪਾਲ ਵਜੋਂ ਨਿਯੁਕਤੀ ਦੇ ਵਾਰੰਟ ਪੜੇ।ਸ਼੍ਰੀ ਬਨਵਾਰੀਲਾਲ ਪੁਰੋਹਿਤ ਦੁਪਹਿਰ 12.00 ਵਜੇ ਪੰਜਾਬ ਰਾਜ ਭਵਨ ਪਹੁੰਚੇ ਅਤੇ ਪੀ.ਏ.ਪੀ. ਦੀ ਟੁਕੜੀ ਦੁਆਰਾ ਉਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਉਨਾਂ ਦਾ ਸਵਾਗਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਰਾਣਾ ਕੇਪੀ ਸਿੰਘ, ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਅਤੇ ਸ਼੍ਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ।ਇਸ ਮੌਕੇ ਪ੍ਰਸ਼ਾਸਕ ਦੇ ਸਲਾਹਕਾਰ ਸ਼੍ਰੀ ਧਰਮ ਪਾਲ, ਡਿਪਟੀ ਕਮਿਸ਼ਨਰ, ਚੰਡੀਗੜ ਅਤੇ ਚੰਡੀਗੜ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Related posts

ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਵਿਕਸਤ ਕਰਨ ਲਈ ਸਰਕਾਰ ਵਚਨਬੱਧ : ਮੁੱਖ-ਮੰਤਰੀ

admin

“ਯੁੱਧ ਨਸ਼ਿਆਂ ਵਿਰੁੱਧ” ਦੇ 218ਵੇਂ ਦਿਨ 82 ਨਸ਼ਾ ਤਸਕਰ ਗ੍ਰਿਫ਼ਤਾਰ !

admin

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਅੱਜ ਤੋਂ ਸ਼ੁਰੂ ਹੋਣਗੇ !

admin