NewsBreaking NewsLatest NewsPunjab

ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ

ਅੰਮ੍ਰਿਤਸਰ – ਪੰਜਾਬ ਦੇ ਨਵ-ਨਿਯੁਕਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੁੱਧਵਾਰ ਨੂੰ ਆਪਣਾ ਕਾਰਜਭਾਰ ਸੰਭਾਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਤੇ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦਾਧਿਕਾਰੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ‘ਚ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਗੋਲਡਨ ਮਾਡਲ ਤੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ‘ਤੇ ਐੱਸਜੀਪੀਸੀ ਦੇ ਜਨਰਲ ਸਕੱਤਰ ਭਗਵੰਤ ਸਿੰਘ, ਮੈਂਬਰ ਭਾਈ ਰਾਮ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਉਪ-ਪ੍ਰਧਾਨ ਸੁਰਜੀਤ ਸਿੰਘ ਮੌਜੂਦ ਸਨ। ਉਨ੍ਹਾਂ ਨੇ ਰਾਜਪਾਲ ਦੀ ਪ੍ਰੋਟੋਕਾਲ ਮੁਤਾਬਿਕ ਸਵਾਗਤ ਕੀਤਾ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਸ ਤੋਂ ਬਾਅਦ ਸ੍ਰੀ ਦੁਰਗਿਆਨਾ ਤੀਰਥ ‘ਚ ਨਤਮਸਤਕ ਹੋਣ ਲਈ ਰਵਾਨਾ ਹੋ ਗਏ ਹਨ।

Related posts

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੇ ਦਫ਼ਤਰ ’ਤੇ ਇਨਕਮ ਟੈਕਸ ਦਾ ਛਾਪਾ

Bunty

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਲੱਗੇ ਮੋਰਚੇ ਦਾ ਮਾਮਲਾ

Bunty

ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਬੋਲੇ ਨਵਜੋਤ ਸਿੰਘ ਸਿੱਧੂ

Bunty