NewsBreaking NewsIndiaLatest News

ਭ੍ਰਿਸ਼ਟਾਚਾਰ ਉਜਾਗਰ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ਸਰਕਾਰੀ ਵਿਭਾਗ : ਸੀਵੀਸੀ

ਨਵੀਂ ਦਿੱਲੀ – ਕੇਂਦਰੀ ਵਿਜੀਲੈਂਸ ਕਮਿਸ਼ਨ (ਸੀਵੀਸੀ) ਨੇ ਅਗਲੇ ਮਹੀਨੇ ਤੋਂ ਸ਼ੁਰੂ ਹੋ ਰਹੇ ਚੌਕਸੀ ਜਾਗਰੂਕਤਾ ਹਫ਼ਤੇ ’ਚ ਭ੍ਰਿਸ਼ਟਾਚਾਰ ਉਜਾਗਰ ਕਰਨ ਲਈ ਸਰਕਾਰੀ ਵਿਭਾਗਾਂ ਤੋਂ ਵਿ੍ਹਸਲਬਲੋਇੰਗ ਦੇ ਬਾਰੇ ਵਿਚ ਲੋਕਾਂ ਨੂੰ ਜਾਗਰੂਕ ਕਰਨ ਅਤੇ ਅੰਦਰੂਨੀ ਸਰਗਰਮੀਆਂ ’ਤੇ ਫੋਕਸ ਕਰਨ ਲਈ ਕਿਹਾ ਹੈ। ਕਮਿਸ਼ਨ ਨੇ ਨਾਲ ਹੀ ਸੰਗਠਨਾਂ ਵੱਲੋਂ ਨਾਗਰਿਕਾਂ ਅਤੇ ਖਪਤਕਾਰਾਂ ਲਈ ਸ਼ਿਕਾਇਤ ਨਿਵਾਰਨ ਕੈਂਪ ਲਾਉਣ ਦਾ ਵੀ ਸੁਝਾਅ ਦਿੱਤਾ ਹੈ ਜਿਨ੍ਹਾਂ ਦੀਆਂ ਸਰਗਰਮੀਆਂ ਦੇ ਕੇਂਦਰ ’ਚ ਖਪਤਕਾਰ ਹੋਣ।

ਕਮਿਸ਼ਨ ਨੇ ਬੁੱਧਵਾਰ ਨੂੰ ਇਕ ਆਦੇਸ ਜਾਰੀ ਕਰਕੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਦੇ ਬਾਰੇ ਵਿਚ ਨਾਗਰਿਕਾਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਸੰਗਠਨ ਗ੍ਰਾਮ ਪੰਚਾਇਤਾਂ ਵਿਚ ਜਾਗਰੂਕਤਾ ਦੇ ਪ੍ਰਸਾਰ ਲਈ ‘ਜਾਗਰੂਕਤਾ ਗ੍ਰਾਮ ਸਭਾਵਾਂ’ ਦਾ ਆਯੋਜਨ ਵੀ ਕਰ ਸਕਦੇ ਹਨ। ਅਤੀਤ ਦੀ ਪਰੰਪਰਾ ਮੁਤਾਬਕ, ਜਨਤਕ ਖੇਤਰ ਦੇ ਬੈਂਕਾਂ ਨੂੰ ਘੱਟ ਤੋਂ ਘੱਟ ਦੋ ਗ੍ਰਾਮ ਪੰਚਾਇਤਾਂ ’ਚ ਸ਼ਾਖਾ ਪੱਧਰ ’ਤੇ ‘ਜਾਗਰੂਕਤਾ ਗ੍ਰਾਮ ਸਭਾਵਾਂ’ ਦਾ ਆਯੋਜਨ ਕਰਨ ਦੀ ਲੋੜ ਹੁੰਦੀ ਹੈ।

Related posts

ਭਾਰਤ-ਇਜ਼ਰਾਈਲ ਆਰਥਿਕ ਅਤੇ ਆਪਸੀ ਸਹਿਯੋਗ ਨੂੰ ਨਵੀਂ ਦਿਸ਼ਾ ਦੇਣ ਲਈ ਸਹਿਮਤ

admin

ਟੀ-20 ਵਿਸ਼ਵ ਕੱਪ 2026 : ਭਾਰਤ ਦੀ ਜ਼ਿੰਬਾਬਵੇ ‘ਤੇ ਸ਼ਾਨਦਾਰ ਜਿੱਤ

admin

ਭਾਰਤੀ ਮਿਉਚੁਅਲ ਫੰਡ ਸ਼੍ਰੇਣੀਆਂ ਵਿੱਚ ਵੱਡਾ ਬਦਲਾਅ

admin