NewsBreaking NewsLatest NewsPunjab

ਬੈਂਸ ਖ਼ਿਲਾਫ਼ ਮਾਮਲਿਆਂ ਦੀ ਜਾਂਚ ’ਤੇ ਹਾਈ ਕੋਰਟ ਨੇ ਉਠਾਏ ਸਵਾਲ

ਚੰਡੀਗੜ੍ਹ – ਸਾਬਕਾ ਤੇ ਮੌਜੂਦਾ ਸੰਸਦ ਮੈਂਬਰਾਂ/ਵਿਧਾਇਕਾਂ ਖ਼ਿਲਾਫ਼ ਚੱਲ ਰਹੇ ਮਾਮਲਿਆਂ ਵਿਚ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਆਤਮਾ ਨਗਰ ਤੋਂ ਵਿਧਾਇਕ ਸਿਮਰਜੀਤ ਬੈਂਸ ਬਾਰੇ ਹਾਈ ਕੋਰਟ ਨੂੰ ਦੱਸਿਆ ਕਿ ਬੈਂਸ ਖ਼ਿਲਾਫ਼ ਦਰਜ 17 ਮਾਮਲਿਆਂ ਵਿਚ ਜਾਂਚ ਜਾਰੀ ਹੈ। ਇਸ ਵਿਚ ਬੈਂਸ ਖ਼ਿਲਾਫ਼ ਜਬਰ ਜਨਾਹ ਦੇ ਮਾਮਲੇ ਨੂੰ ਲੈ ਕੇ 10 ਜੁਲਾਈ ਨੂੰ ਦਰਜ ਐੱਫਆਈਆਰ ਵੀ ਸ਼ਾਮਲ ਹੈ।

ਇਸ ਜਾਣਕਾਰੀ ’ਤੇ ਇਸ ਮਾਮਲੇ ਵਿਚ ਹਾਈ ਕੋਰਟ ਨੂੰ ਸਹਿਯੋਗ ਦੇ ਰਹੇ ਸੀਨੀਅਰ ਐਡਵੋਕੇਟ ਰੁਪਿੰਦਰ ਖੋਸਲਾ ਨੇ ਕਿਹਾ ਕਿ ਜੇ ਇਸੇ ਤਰ੍ਹਾਂ ਨਾਲ ਪੁਲਿਸ ਨੇ ਜਾਂਚ ਕਰਨੀ ਹੈ ਅਤੇ ਕੋਈ ਕਾਰਵਾਈ ਨਹੀਂ ਕਰਨੀ ਤਾਂ ਇਸ ਪਟੀਸ਼ਨ ਦਾ ਕੋਈ ਮਤਲਬ ਹੀ ਨਹੀਂ ਹੈ। ਪੁਲਿਸ ਮਾਮਲੇ ਵਿਚ ਕਾਰਵਾਈ ਨਹੀਂ ਕਰ ਰਹੀ ਹੈ। ਇਸ ’ਤੇ ਜਸਟਿਸ ਰਾਜਨ ਗੁਪਤਾ ਤੇ ਜਸਟਿਸ ਕਰਮਜੀਤ ਸਿੰਘ ਦੇ ਬੈਂਚ ਨੇ ਪੰਜਾਬ ਸਰਕਾਰ ਦੀ ਝਾੜਝੰਬ ਕਰਦੇ ਹੋਏ ਕਿਹਾ ਕਿ ਜੇ ਮਾਮਲੇ ਵਿਚ ਜਾਂਚ ਅਧਿਕਾਰੀ ਸਹੀ ਜਾਂਚ ਨਹੀਂ ਕਰ ਰਿਹਾ ਹੈ ਤਾਂ ਸਰਕਾਰ ਚਾਹੇ ਤਾਂ ਜਾਂਚ ਅਧਿਕਾਰੀ ਨੂੰ ਬਦਲ ਸਕਦੀ ਹੈ।

Related posts

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਾਲ ਦਹਿਸ਼ਤ ਫੈਲੀ

admin

ਭਾਜਪਾ ਹਿੰਸਾ ਅਤੇ ਡਰ ਫੈਲਾਅ ਕੇ ਵੋਟਾਂ ਹਾਸਲ ਕਰਦੀ ਹੈ – ਮੁੱਖ-ਮੰਤਰੀ ਮਾਨ

admin

ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ : ਗੌਰਵ ਯਾਦਵ

admin