ਅੰਮਿ੍ਤਸਰ – ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਨੇ ਇੰਡਸਟਰੀ ਤੇ ਟਰੇਡ ਵਿੰਗ ਦੇ ਉਪ ਪ੍ਰਧਾਨ ਪੰਜਾਬ ਮਨੀਸ਼ ਅਗਰਵਾਲ ਨਾਲ ਮੁਲਾਕਾਤ ਕੀਤੀ। ਦੋਵਾਂ ਵਿਚਾਲੇ ਇੰਡਸਟਰੀ ਤੇ ਟਰੇਡ ਵਰਗ ਦੀਆਂ ਜਰੂਰਤਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਭਗਵੰਤ ਮਾਨ ਨੇ ਕਿਹਾ ਕਿ ਇਸ ਵਰਗ ਦੀਆਂ ਜ਼ਰੂਰਤਾਂ ਅਤੇ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਬਣਨ ‘ਤੇ ਯੋਗ ਫ਼ੈਸਲੇ ਲਏ ਜਾਣਗੇ। ਇਸ ਮੌਕੇ ਭਗਵੰਤ ਮਾਨ ਨੇ ‘ਆਪ’ ਦੀ ਸਰਕਾਰ ਆਉਣ ‘ਤੇ ਬਿਜਲੀ ਵਾਅਦਿਆਂ ਬਾਰੇ ਕਿਹਾ ਕਿ ਹਰ ਵਰਗ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਤੇ ਪੁਰਾਣਾ ਬਿੱਲ ਬਕਾਇਆ ਮੁਆਫ ਕਰਕੇ ਬਿਜਲੀ ਕੁਨੈਕਸ਼ਨ ਬਹਾਲ ਕੀਤੇ ਜਾਣਗੇ ਨਾਲ ਹੀ ਵਪਾਰ ਨੂੰ ਪ੍ਰਫੁਲਿਤ ਕਰਨ ਲਈ ਵੱਡੇ ਕਦਮ ਚੁੱਕੇ ਜਾਣਗੇ। ਮੁਲਾਕਾਤ ਉਪਰੰਤ ਮਨੀਸ਼ ਅਗਰਵਾਲ ਵੱਲੋਂ ਭਗਵੰਤ ਮਾਨ ਨੂੰ ਸਨਮਾਨਿਤ ਵੀ ਕੀਤਾ ਗਿਆ।