ਚੰਡੀਗੜ੍ਹ – ਪੰਜਾਬ ਕਾਂਗਰਸ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਦੇ ਪ੍ਰੋਗਾਰਮ ਤਹਿਤ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਾਂਗਰਸ ਭਵਨ ਵਿਚ ਸੂਬਾ ਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਤੇ ਉਨ੍ਹਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਸੋਨੀ 11 ਵਜੇ ਤੋਂ ਕਾਂਗਰਸ ਭਵਨ ਵਿਚ ਪੁੱਜੇ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲੱਗੇ ਅਤੇ ਨਾਲ ਹੀ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਫੋਨ ਕਰ ਕੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਤੁਰੰਤ ਹੱਲ ਕਰਨ ਦੇ ਆਦੇਸ਼ ਦਿੱਤੇ।
ਉਨ੍ਹਾਂ ਨਾਲ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੇ ਮੁਲਾਕਾਤ ਕੀਤੀ ਅਤੇ ਆਪਣੀਆਂ ਕੁਝ ਮੰਗਾਂ ਸਬੰਧੀ ਜਾਣੂ ਕਰਵਾਇਆ ਅਤੇ ਸੋਨੀ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਮੰਗਾਂ ਦਾ ਜਲਦੀ ਨਿਪਟਾਰਾ ਕਰਨ ਦਾ ਭਰੋਸਾ ਦਿਵਾਇਆ। ਸੋਨੀ ਨੇ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਜਿਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਸ਼ਿਕਾਇਤ ਦਾ ਨਿਪਟਾਰਾ ਕਰਨ ਮਗਰੋਂ ਉਹਨਾਂ ਨੂੰ ਲਿਖਤੀ ਤੌਰ ’ਤੇ ਕੀਤੀ ਕਾਰਵਾਈ ਬਾਰੇ ਜਾਣੂ ਕਰਵਾਉਣਗੇ।