Breaking News Latest News News Punjab

ਕਾਂਗਰਸੀ ਵਿਧਾਇਕ ਸੁਰਜੀਤ ਧੀਮਾਨ ਦੇ ਬਗਾਵਤੀ ਸੁਰ, ਕਿਹਾ-ਕੈਪਟਨ ਦੀ ਅਗਵਾਈ ’ਚ ਨਹੀਂ ਲੜਾਂਗਾਂ ਚੋਣ

ਚੰਡੀਗੜ੍ਹ – ਸੂਬਾ ਸਰਕਾਰ ਦੇ ਚਾਰ ਮੰਤਰੀਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬੇਭਰੋਸਗੀ ਪ੍ਰਗਟ ਕਰਨ ਤੋਂ ਬਾਅਦ ਹੁਣ ਅਮਰਗੜ੍ਹ ਤੋਂ ਕਾਂਗਰਸ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਵੀ ਬਗਾਵਤੀ ਸੁਰ ਅਪਣਾ ਲਏ ਹਨ। ਧੀਮਾਨ ਦਾ ਕਹਿਣਾ ਹੈ ਕਿ ਜੇਕਰ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਲੜੀਆਂ ਜਾਣਗੀਆਂ ਤਾਂ ਉਹ ਚੋਣ ਨਹੀਂ ਲੜਨਗੇ। ਇਹੀ ਨਹੀਂ, ਉਨ੍ਹਾਂ ਨੇ ਆਗਾਮੀ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਬਣਾਉਣ ਦੀ ਮੰਗ ਕੀਤੀ ਹੈ।

Related posts

ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦਾ ਮਾਣ ਸਨਮਾਨ ਕਾਇਮ ਰੱਖਣਾ ਚਾਹੀਦਾ: ਜਥੇਦਾਰ ਗਿਆਨੀ ਰਘਬੀਰ ਸਿੰਘ

admin

ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਵਾਲੇ ਪੰਥ ਦੇ ਦੁਸ਼ਮਣ: ਦਲ ਖਾਲਸਾ

admin

ਹਰਬੰਸ ਅਰੋੜਾ ਯਾਦਗਾਰੀ ਸੱਭਿਆਚਾਰਕ ਸ਼ਾਮ 22 ਨੂੰ ਹੋਵੇਗੀ: ਅਰੋੜਾ

admin