News Breaking News Latest News Pollywood

ਮਾਨ ਅਗਾਊਂ ਜ਼ਮਾਨਤ ਲਈ ਹਾਈ ਕੋਰਟ ਪਹੁੰਚੇ, ਨਕੋਦਰ ’ਚ ਹੈ ਐੱਫਆਈਆਰ ਦਰਜ

ਚੰਡੀਗੜ੍ਹ – ਪੰਜਾਬੀ ਗਾਇਕ ਗੁਰਦਾਸ ਮਾਨ ਖ਼ਿਲਾਫ਼ ਨਕੋਦਰ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਹੈ। ਉਕਤ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਬਚਣ ਲਈ ਹੁਣ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਹਾਈ ਕੋਰਟ ਦੀ ਰਜਿਸਟਰੀ ’ਚ ਸੋਮਵਾਰ ਨੂੰ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ’ਤੇ ਜਲਦ ਸੁਣਵਾਈ ਹੋ ਸਕਦੀ ਹੈ। ਇਸ ਤੋਂ ਪਹਿਲਾਂ, ਇਸ ਮਾਮਲੇ ’ਚ ਗੁਰਦਾਸ ਮਾਨ ਨੇ ਜਲੰਧਰ ਦੀ ਜ਼ਿਲ੍ਹਾ ਅਦਾਲਤ ’ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਅੱਠ ਸਤੰਬਰ ਨੂੰ ਖ਼ਾਰਜ ਕਰ ਦਿੱਤਾ ਸੀ। ਜ਼ਿਲ੍ਹਾ ਅਦਾਲਤ ਤੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਹੁਣ ਗੁਰਦਾਸ ਮਾਨ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਨਕੋਦਰ ’ਚ ਡੇਰਾ ਬਾਬਾ ਮੁਰਾਦ ਸ਼ਾਹ ਦੇ ਡੇਰੇ ’ਤੇ ਹੋਏ ਮੇਲੇ ਦੌਰਾਨ ਉਸ ਨੇ ਸ੍ਰੀ ਗੁਰੂ ਅਮਰਦਾਸ ਜੀ ਅਤੇ ਲਾਡੀ ਸਾਈਂ ਨੂੰ ਇਕ ਹੀ ਵੰਸ਼ ਦਾ ਹੋਣ ਦੀ ਗੱਲ ਆਖੀ ਸੀ। ਇਸ ਤੋਂ ਬਾਅਦ ਉਹ ਵਿਵਾਦਾਂ ’ਚ ਆ ਗਏ। ਉਸ ਦੇ ਖ਼ਿਲਾਫ਼ ਨਕੋਦਰ ’ਚ 26 ਅਗਸਤ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਐੱਫ਼ਆਈਆਰ ਦਰਜ ਕੀਤੀ ਗਈ ਸੀ।ਇਸ ਤੋਂ ਪਹਿਲਾਂ ਭੜਕੇ ਸਿੱਖ ਸੰਗਠਨਾਂ ਨੇ ਗੁਰਦਾਸ ਮਾਨ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਜਲੰਧਰ-ਦਿੱਲੀ ਹਾਈਵੇਅ ਜਾਮ ਕੀਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਗੁਰਦਾਸ ਮਾਨ ਖ਼ਿਲਾਫ਼ ਐੱਫ਼ਆਈਆਰ ਦਰਜ ਕਰ ਦਿੱਤੀ ਸੀ। ਹਾਲਾਂਕਿ, ਮਾਮਲੇ ’ਚ ਗੁਰਦਾਸ ਮਾਨ ਮਾਫ਼ੀ ਮੰਗ ਚੁੱਕੇ ਹਨ। ਧਰਨੇ ’ਤੇ ਬੈਠੀ ਸੰਗਤ ਦਾ ਕਹਿਣਾ ਸੀ ਕਿ ਜਦੋਂ ਤਕ ਕੇਸ ਦਰਜ ਨਹੀਂ ਹੋਵੇਗਾ, ਉਹ ਨਹੀਂ ਉੱਠਣਗੇ। ਮਾਮਲੇ ਨੂੰ ਲੈ ਕੇ ਗੁਰਦਾਸ ਮਾਨ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚੇ ਹਨ।

Related posts

ਦਿਲਜੀਤ ਨੂੰ ‘ਬਾਰਡਰ 2’ ਤੋਂ ਕਿਉਂ ਨਹੀਂ ਹਟਾਇਆ ਤੇ ਪਾਬੰਦੀ ਬਰਕਰਾਰ ਕਿਉਂ ?

admin

ਦਿਲਜੀਤ ਸਦਭਾਵਨਾ ਪੈਦਾ ਕਰਕੇ ਪੰਜਾਬ ਦੀ ਜਵਾਨੀ ਲਈ ਰਾਹ ਦਸੇਰਾ ਬਣਿਆ !

admin

ਦਲਜੀਤ ਨੇ ਆਪਣੇ ਕੰਮ ਅਤੇ ਪੱਗ ਵਾਲੀ ਦਿੱਖ ਰਾਹੀਂ ਦੁਨੀਆਂ ਨੂੰ ਸਤਿਕਾਰੀ ਜੁਬਾਨ ਦਿੱਤੀ !

admin