Breaking News Latest News News Punjab

ਪੰਜਾਬ ਸਰਕਾਰ ਫ਼ਸਲਾਂ ਦੇ ਨੁਕਸਾਨ ਲਈ 20 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਵੇ : ਸੰਧਵਾਂ

ਚੰਡੀਗੜ੍ਹ – ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਮੌਸਮ ਦੀ ਮਾਰ ਤੇ ਕੀਟ ਪਤੰਗਿਆਂ ਦੇ ਹਮਲੇ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਤੋਂ ਪ੍ਰਤੀ ਏਕੜ 20 ਹਜ਼ਾਰ ਮੁਆਵਜੇ ਦੀ ਮੰਗ ਕੀਤੀ ਹੈ। ਸੰਧਵਾਂ ਨੇ ਕਿਹਾ ਕਿ ਰਾਜ ਆਫ਼ਤ ਰਾਹਤ ਫੰਡ ਦੀਆਂ ਸ਼ਰਤਾਂ ਤੇ ਨਿਯਮਾਂ ਵਿਚ ਸੋਧ ਕਰ ਕੇ ਸਰਲ ਬਣਾਇਆ ਜਾਵੇ ਤਾਂ ਜੋ ਫ਼ਸਲਾਂ ਦਾ ਨੁਕਸਾਨ ਹੋਣ ’ਤੇ ਪੀੜਤ ਕਿਸਾਨਾਂ ਨੂੰ ਵੱਧ ਤੋਂ ਵੱਧ ਕਿਸਾਨਾਂ ਨੂੰ ਵਿੱਤੀ ਰਾਹਤ ਮਿਲ ਸਕੇ।

ਸੰਧਵਾਂ ਨੇ ਪ੍ਰੈੱਸ ਬਿਆਨ ਜ਼ਰੀਏ ਦੋਸ਼ ਲਾਇਆ ਕਿ ਲਗਾਤਾਰ ਪੈ ਰਹੇ ਮੀਂਹ ਤੇ ਨਦੀਆਂ-ਨਾਲਿਆਂ ਵਿਚ ਉਛਾਲ ਕਾਰਨ ਡੁੱਬੀਆਂ ਫ਼ਸਲਾਂ ਸਮੇਤ ਨਰਮੇ, ਮੱਕੀ ਤੇ ਗੰਨੇ ਉੱਤੇ ਗੁਲਾਬੀ ਮੱਖੀ ਅਤੇ ਕੀਟ ਪਤੰਗਿਆਂ ਦੇ ਹਮਲੇ ਕਾਰਨ ਵੱਖ- ਵੱਖ ਥਾਵਾਂ ’ਤੇ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ ਪਰ ਕੈਪਟਨ ਸਰਕਾਰ ਗੂੜੀ ਨੀਂਦ ਵਿਚ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਗੁਲਾਬੀ ਮੱਖੀ ਦੇ ਹਮਲੇ ਨਾਲ ਮਾਲਵਾ ਪੱਟੀ ਵਿਚ ਕਪਾਹ ਦੀ ਫ਼ਸਲ ਬਰਬਾਦ ਹੋ ਗਈ ਜਦਕਿ ਦੁਆਬੇ ’ਚ ਸੈਂਕੜੇ ਏਕੜ ਮੱਕੀ ਅਤੇ ਗੰਨੇ ਦੀ ਫ਼ਸਲ ਮਾਰੂ ਮੌਸਮ ਤੇ ਕੀਟਾਂ ਦੇ ਹਮਲੇ ਨਾਲ ਨਸ਼ਟ ਹੋ ਗਈ ਹੈ। ਉਨਾਂ ਦੱਸਿਆ ਕਿ ਭਾਰੀ ਮੀਂਹ ਅਤੇ ਤੇਜ ਹਵਾ ਕਾਰਨ ਸੂਬੇ ਵਿਚ ਝੋਨੇ ਅਤੇ ਗੰਨੇ ਦੀ ਫ਼ਸਲ ਡਿੱਗ ਗਈ ਹੈ ਤੇ ਬਾਗਬਾਨੀ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੀਂਹ ਅਤੇ ਕੀਟਾਂ ਦੇ ਹਮਲੇ ਕਾਰਨ ਬਰਬਾਦ ਹੋਈਆਂ ਫ਼ਸਲਾਂ ਦੀਆਂ ਗਿਰਦਾਵਰੀ ਕਰਵਾਈ ਜਾਵੇ ਤੇ ਪ੍ਰਤੀ ਏਕੜ 20 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ।

Related posts

ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦਾ ਮਾਣ ਸਨਮਾਨ ਕਾਇਮ ਰੱਖਣਾ ਚਾਹੀਦਾ: ਜਥੇਦਾਰ ਗਿਆਨੀ ਰਘਬੀਰ ਸਿੰਘ

admin

ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਵਾਲੇ ਪੰਥ ਦੇ ਦੁਸ਼ਮਣ: ਦਲ ਖਾਲਸਾ

admin

ਹਰਬੰਸ ਅਰੋੜਾ ਯਾਦਗਾਰੀ ਸੱਭਿਆਚਾਰਕ ਸ਼ਾਮ 22 ਨੂੰ ਹੋਵੇਗੀ: ਅਰੋੜਾ

admin