ਨਵੀਂ ਦਿੱਲੀ – ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਜਾਰੀ ਕਿਸਾਨਾਂ ਦੇ ਮੌਜੂਦਾ ਅੰਦੋਲਨ ਦੀ ਵਜ੍ਹਾ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਮੁੱਖ ਸੜਕਾਂ ’ਤੇ ਇਕੱਠ ਕੀਤਾ ਹੋਇਆ ਹੈ ਜਿਸ ਕਰਕੇ ਭਾਰੀ ਜਾਮ ਨਾਲ ਆਮ ਜਨਤਾ ਦੇ ਕਈ ਘੰਟੇ ਬਰਬਾਦ ਹੁੰਦੇ ਹਨ। ਕਿਸਾਨਾਂ ਦੇ ਪ੍ਰਦਰਸ਼ਨ ਨਾਲ ਹੋ ਰਹੀਆਂ ਦਿੱਕਤਾਂ ਨੂੰ ਲੈ ਕੇ National Human Rights Commission ਨੇ ਨੋਟਿਸ ਭੇਜਿਆ ਹੈ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ, ਹਿਰਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਤੇ ਹੋਰ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰ ਕੇ ਕਿਸਾਨਾਂ ਦੇ ਵਿਰੁੱਧ ਪ੍ਰਦਰਸ਼ਨ ਦੀ ਰਿਪੋਰਟ ਮੰਗੀ ਹੈ। ਇਸ ’ਚ ਪ੍ਰਦਰਸ਼ਨ ਦੀ ਵਜ੍ਹਾ ਨਾਲ ਅਵਾਜਾਈ ਬੰਦ ਹੋਣ ਨਾਲ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਦਾ ਜ਼ਿਕਰ ਕੀਤਾ ਗਿਆ ਹੈ। ਦੱਸ ਦਈਏ ਕਿ ਹਜ਼ਾਰਾਂ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ 9 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ’ਚੋ ਬਹੁਤੇ ਕਿਸਾਨ ਮੁੱਖ ਰੂਪ ਨਾਲ ਪੰਜਾਬ ਤੇ ਹਰਿਆਣਾ ਤੋਂ ਹਨ। ਕਿਸਾਨ ਤਿੰਨਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕਿਸਾਨਾਂ ਤੇ ਸਰਕਾਰ ਵਿਚਕਾਰ ਰਾਊਂਡ ਦੀ ਗੱਲਬਾਤ ਹੋ ਚੁੱਕੀ ਹੈ ਪਰ ਇਹ ਵਧੀਆ ਰਹੀ ਸੀ।