News Breaking News Latest News Punjab

ਮੁੱਖ ਮੰਤਰੀ ਚੰਨੀ ਲਈ ‘ਦਲਿਤ’ ਸ਼ਬਦ ਦੀ ਵਰਤੋਂ ਕਰਨ ਦਾ SC ਕਮਿਸ਼ਨ ਨੇ ਲਿਆ ਨੋਟਿਸ,

ਚੰਡੀਗੜ੍ਹ – ਪੰਜਾਬ ਰਾਜ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ   ਲਈ ‘ਦਲਿਤ’ ਸ਼ਬਦ ਦੀ ਵਰਤੋਂ ਕੀਤੇ ਜਾਣ ਦਾ ਨੋਟਿਸ ਲੈਂਦਿਆਂ, ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਮੰਗਲਵਾਰ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਸੋਸ਼ਲ ਮੀਡੀਆ ਪੇਜਾਂ, ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ ਵਿਚ ਅਨੁਸੂਚਿਤ ਜਾਤੀ ਨਾਲ ਸੰਬੰਧਤ ਕਿਸੇ ਵੀ ਵਿਅਕਤੀ ਦੀ ਪਛਾਣ ਨੂੰ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਕਰਨ ਤੋਂ ਗੁਰੇਜ਼ ਕੀਤੀ ਜਾਵੇ।

ਇਸ ਸਬੰਧੀ ਤਜਿੰਦਰ ਕੌਰ ਨੇ ਕਿਹਾ ਕਿ ਸੰਵਿਧਾਨ ਜਾਂ ਕਿਸੇ ਵਿਧਾਨ ਵਿਚ ‘ਦਲਿਤ’ ਸ਼ਬਦ ਦਾ ਜ਼ਿਕਰ ਨਹੀਂ ਮਿਲਦਾ ਤੇ ਇਸ ਤੋਂ ਇਲਾਵਾ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਨੇ ਪਹਿਲਾਂ ਹੀ ਰਾਜ ਸਰਕਾਰਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਾਰੇ ਮੁੱਖ ਸਕੱਰਤਾਂ ਨੂੰ ਇਸ ਬਾਰੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।

Related posts

ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰ ਬਦਲ

admin

ਸ਼ਹਿਨਾਜ਼ ਗਿੱਲ ਵਲੋਂ “ਇੱਕ ਕੁੜੀ” ਨੂੰ ਰਿਲੀਜ਼ ਕਰਨ ਦੀ ਤਿਆਰੀ

admin

ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਸਨਮਾਨਿਤ

admin