NewsBreaking NewsLatest NewsPunjab

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ

ਅੰਮ੍ਰਿਤਸਰ – ਬੁੱਧਵਾਰ ਸਵੇਰੇ ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਓਪੀ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਉਹ ਪਾਲਕੀ ਸਾਹਿਬ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ। ਉਨ੍ਹਾਂ ਉਥੇ ਕਾਫ਼ੀ ਲੰਮਾ ਸਮਾਂ ਬੈਠ ਕੇ ਕੀਰਤਨ ਵੀ ਸਰਵਨ ਕੀਤਾ। ਇਸ ਮੌਕੇ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਦੇ ਨਾਲ ਸਨ।ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਵਿਚ ਰਾਜ ਧਰਮ ਅਨੁਸਾਰ ਚਲਾਇਆ ਜਾਵੇਗਾ। ਹਰ ਧਰਮ ਤੇ ਵਰਗ ਦਾ ਸਤਿਕਾਰ ਕੀਤਾ ਜਾਵੇਗਾ। ਸੂਬੇ ਵਿੱਚ ਆਪਸੀ ਮੇਲ ਮਿਲਾਪ ਤੇ ਪਿਆਰ ਨੂੰ ਵਧਾਇਆ ਜਾਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਦੇ ਉਤੇ ਪੰਥ ਜਿਸ ਤਰ੍ਹਾਂ ਦਾ ਇਨਸਾਫ ਚਾਹੇਗਾ, ਉਸੇ ਤਰ੍ਹਾਂ ਦਿਵਾਇਆ ਜਾਵੇਗਾ।ਸੂਬੇ ਦੇ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜਿਹੜੀ ਰਾਜਨੀਤੀ ਮੁੱਦਿਆਂ ਤੋਂ ਭਟਕ ਗਈ ਸੀ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਸ ਨੂੰ ਮੁੜ ਮੁੱਦਿਆਂ ਉਤੇ ਲੈ ਕੇ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਦੋ ਦਿਨਾਂ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਰਹਿ ਕੇ ਜੋ ਪਿਛਲੇ ਦੋ ਦਿਨਾਂ ਵਿਚ ਮਹਿਸੂਸ ਕੀਤਾ ਹੈ, ਉਹ ਪਿਛਲੇ ਸਤਾਰਾਂ ਸਾਲ ਵਿੱਚ ਮਹਿਸੂਸ ਨਹੀਂ ਕੀਤਾ। ਜੇਕਰ ਅਸੀਂ ਲੋਕ ਮਸਲਿਆਂ ਹੱਲ ਨਹੀਂ ਕਰ ਸਕਦੇ ਤਾਂ ਅਸੀਂ ਸੱਚੇ ਸਿੱਖ ਨਹੀਂ ਹੈ। ਸਰਕਾਰ ਵਿਚ ਮੈਰਿਟ ਦੇ ਆਧਾਰ ਉਤੇ ਸਨਮਾਨ ਹੋਵੇਗਾ। ਹਰ ਕਾਂਗਰਸੀ ਹੱਕ ਤੇ ਸੱਚ ਦੀ ਲੜਾਈ ਲੜੇਗੀ। ਇਸ ਉਪਰੰਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲ੍ਹਿਆਂਵਾਲੇ ਬਾਗ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਵਿਜ਼ਟਰ ਬੁੱਕ ਵਿਚ ਲਿਖਿਆ ਕਿ ਉਹ ਉਨ੍ਹਾਂ ਸਾਰੇ ਸ਼ਹੀਦਾਂ ਨੂੰ ਨਮਨ ਕਰਦੇ ਹਨ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਕੁਰਬਾਨੀ ਦਿੱਤੀ।

Related posts

‘ਆਪ’ ਸਰਕਾਰ ਕੋਲ ਇਸ਼ਤਿਹਾਰਾਂ ਲਈ 37 ਕਰੋੜ ਹਨ, ਪਰ ਪੀਜੀਆਈ ਲਈ 16 ਕਰੋੜ ਨਹੀਂ : ਰਾਜਾ ਵੜਿੰਗ

Bunty

ਤਲਵੰਡੀ ਪਰਿਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ‘ਚ ਮਿਲੀ ਵੱਡੀ ਜਿੰਮੇਵਾਰੀ

Bunty

ਪੰਜਾਬ ਮੰਤਰੀ ਮੰਡਲ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਲਈ ਭਰਤੀ ਨੂੰ ਪ੍ਰਵਾਨਗੀ

Bunty