ਗੁਵਾਹਾਟੀ – ਅਸਮ ਵਿਚ ਕਬਜ਼ਾ ਹਟਾਉਣ ਨੂੰ ਲੈ ਕੇ ਇਕ ਵਾਰ ਫਿਰ ਵੱਡਾ ਹੰਗਾਮਾ ਹੋਇਆ ਹੈ। ਮੁਤਾਬਕ ਅਸਮ ਦੇ ਦਰਾਂਗ ਜ਼ਿਲ੍ਹੇ ਦੇ ਢੋਲਪੁਰ ਵਿਚ ਵੀਰਵਾਰ ਨੂੰ ਪੁਲਿਸ ਤੇ ਸਥਾਨਕ ਲੋਕਾਂ ਦਰਮਿਆਨ ਹਿੰਸਕ ਝੜਪ ਹੋ ਗਈ ਜਿਸ ਵਿਚ ਘੱਟੋ ਘੱਟ ਦੋ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਹੈ ਜਦਕਿ ਘੱਟੋ ਘੱਟ 10 ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਵਿਚ ਜ਼ਿਆਦਾਤਰ ਪੁਲਿਸ ਮੁਲਾਜ਼ਮ ਦੱਸੇ ਜਾ ਰਹੇ ਹਨ। ਜ਼ਖ਼ਮੀਆਂ ਵਿਚ ਕਈ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਗਈ ਹੈ। ਦੱਸਿਆ ਜਾਂਦਾ ਹੈ ਕਿ ਘਟਨਾ ਦੌਰਾਨ ਕਈ ਪੁਲਿਸ ਮੁਲਾਜ਼ਮ ਫਾਇਰਿੰਗ ਕਰਦੇ ਨਜ਼ਰ ਆਏ ਵੱਡੀ ਗਿਣਤੀ ਵਿਚ ਲੋਕ ਅਸਮ ਦੇ ਦਰਾਂਗ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਦਖ਼ਲ ਕੀਤੇ ਗਏ 800 ਪਰਿਵਾਰਾਂ ਦੇ ਮੁੜ ਵਸੇਬੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਅਚਾਨਕ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਬਲ ਦਰਮਿਆਨ ਝੜਪ ਸ਼ੁਰੂ ਹੋ ਗਈ। ਬਾਅਦ ਵਿਚ ਬਲ ਵੱਲੋਂ ਕੀਤੀ ਗਈ ਫਾਇਰਿੰਗ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਘੱਟੋ ਘੱਟ ਦਸ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।