Breaking News India Latest News News

ਤਿੰਨੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਰਾਕੇਸ਼ ਟਿਕੈਤ ਨੇ ਅਮਰੀਕੀ ਰਾਸ਼ਟਰਪਤੀ ਬਾਇਡਨ ਤੋਂ ਲਾਈ ਗੁਹਾਰ

ਨਵੀਂ ਦਿੱਲੀ – ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰਾ ਰਾਕੇਸ਼ ਟਿਕੈਤ  ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਖ਼ਤਮ ਕਰਵਾਏ ਜਾਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਆਪਣਾ ਰਹੀ ਹੈ। ਕਿਸਾਨਾਂ ਨੂੰ ਇਕੱਠੇ ਕਰ ਮਹਾਪੰਚਾਇਤ ਕਰ ਰਹੇ ਹਨ, ਥਾਂ-ਥਾਂ ਸੰਮੇਲਨ ਕਰ ਕਿਸਾਨਾਂ ਨੂੰ ਤਿੰਨੋਂ ਖੇਤੀ ਕਾਨੂੰਨਾਂ ਦੀ ਖਾਮੀਆਂ ਗਿਣਾ ਰਹੇ ਹਨ ਤੇ ਕੇਂਦਰ ਸਰਕਾਰ ਨੂੰ ਲੰਮੇਂਹੱਥੀਂ ਲੈ ਰਹੇ ਹਨ। ਕੇਂਦਰ ਸਰਕਾਰ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਲਈ ਕਈ ਦੌਰ ਦੀ ਮੀਟਿੰਗ ਕਰ ਚੁੱਕੀ ਹੈ, ਕਿਸਾਨਾਂ ਦੇ ਤਮਾਮ ਸੰਗਠਨਾਂ ਨਾਲ ਕਈ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਉਨ੍ਹਾਂ ਦਾ ਰਿਜਲਟ ਕੁਝ ਨਹੀਂ ਨਿਕਲਿਆ ਹੈ। ਰਾਕੇਸ਼ ਟਿਕੈਤ ਇਨ੍ਹਾਂ ਕਾਨੂੰਨਾਂ ਨੂੰ ਖ਼ਤਮ ਕੀਤੇ ਜਾਣ ਤਕ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਧਰਨੇ ਪ੍ਰਦਰਸ਼ਨ ਨੂੰ ਖ਼ਤਮ ਕਰਨ ਲਈ ਕਿਸੇ ਵੀ ਤਰ੍ਹਾਂ ਤਿਆਰ ਨਹੀਂ ਹਨ। ਬੀਤੇ 10 ਮਹੀਨੇ ਤੋਂ ਇਹ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਵਿਚਕਾਰ ਨਰਿੰਦਰ ਮੋਦੀ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੂੰ ਮਿਲਣ ਲਈ ਅਮਰੀਕਾ ਯਾਤਰਾ ‘ਤੇ ਗਏ ਹੋਏ ਹਨ। ਰਾਕੇਸ਼ ਟਿਕੈਤ ਨੇ ਆਪਣੇ ਇੰਟਰਨੈੱਟ ਮੀਡੀਆ ਅਕਾਊਂਟ ਟਵਿੱਟਰ ਤੋਂ ਹੁਣ ਅਮਰੀਕੀ ਰਾਸ਼ਟਰਪਤੀ ਬਾਇਡਨ ਨੂੰ ਟਵੀਟ ਕਰਦਿਆਂ ਲਿਖਿਆ ਹੈ ਕਿ ਅਸੀਂ ਭਾਰਤੀ ਕਿਸਾਨ ਪੀਐੱਮ ਮੋਦੀ ਸਰਕਾਰ ਵੱਲੋਂ ਲਿਆਏ ਗਏ 3 ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ। ਪਿਛਲੇ 11 ਮਹੀਨਿਆਂ ‘ਚ ਵਿਰੋਧ ਪ੍ਰਦਰਸ਼ਨ ‘ਚ 700 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਸਾਨੂੰ ਬਚਾਉਣ ਲਈ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਣਾ ਚਾਹੀਦਾ। ਕ੍ਰਿਪਾ ਪੀਐੱਮ ਮੋਦੀ ਨੂੰ ਮਿਲਦਿਆਂ ਸਮੇਂ ਸਾਡੀ ਚਿੰਤਾ ‘ਤੇ ਧਿਆਨ ਦਿਓ। ਉਨ੍ਹਾਂ ਦੇ ਇਸ ਟਵੀਟ ਨੂੰ ਹੁਣ ਤਕ ਹਜ਼ਾਰਾਂ ਲੋਕ ਰੀਟਵੀਟ ਕਰ ਚੁੱਕੇ ਹਨ ਤੇ ਉਸ ਤੋਂ ਵੀ ਜ਼ਿਆਦਾ ਲੋਕ ਲਾਈਕ ਕਰ ਚੁੱਕੇ ਹਨ।

Related posts

ਉਬੇਰ ਇੰਡੀਆ ਤੇ ਦੱਖਣੀ ਏਸ਼ੀਆ ਦੇ ਪ੍ਰੈਜ਼ੀਡੈਂਟ ਪ੍ਰਭਜੀਤ ਸਿੰਘ !

admin

‘ਆਪ’ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਨਵਾਂ ਫੁਰਮਾਨ ਜਾਰੀ

editor

11 ਸੂਬਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ

editor