Punjab

ਕੇਜਰੀਵਾਲ ਦਾ ਵੱਡਾ ਐਲਾਨ, ਆਪ ਪੰਜਾਬ ਦੇ ਲੋਕਾਂ ਨੂੰ ਦੇਵੇਗੀ ਮੁਫ਼ਤ ਇਲਾਜ

ਲੁਧਿਆਣਾ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਪੰਜਾਬ ਦੌਰੇ ’ਤੇ ਆਏ ਹੋਏ ਹਨ। ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੱਡਾ ਮਾਸਟਰ ਸਟ੍ਰੋਕ ਖੇਡਿਆ ਹੈ। ਦਿੱਲੀ ਦੇ ਸੀਐਮ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਵਿਚ ਪ੍ਰੈਸ ਕਾਨਫਰੰਸ ਦੌਰਾਨ ਸਿਹਤ ਗਰੰਟੀ ਦਿੱਤੀ ਹੈ। ਉਨ੍ਹਾਂ ਇਸ ਵਾਰਤਾ ਦੌਰਾਨ ਕਿਹਾ ਕਿ ਮੈਂ ਪੰਜਾਬ ਦੀ ਜਨਤਾ ਨੂੰ ਛੇ ਗਾਰੰਟੀਆਂ ਦੇਣਾ ਚਾਹੁੰਦਾ ਹੈ। ਇਹ ਸਾਰੀਆਂ ਸਿਹਤ ਨਾਲ ਸਬੰਧੀ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਦੇ ਚੰਗਾ ਇਲਾਜ ਦੇਵਾਂਗਾ। ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਸਰਕਾਰ ਬਣਨ ਤੋਂ ਬਾਅਦ ਹਰ ਦਵਾਈ ਸਰਕਾਰੀ ਹਸਪਤਾਲਾਂ ਵਿਚ ਮੁਫਤ ਮਿਲੇਗੀ। ਸਾਰੇ ਟੈਸਟ ਮੁਫ਼ਤ ਹੋਣਗੇ। ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਚੰਗੀ ਸਹੂਲਤ ਦਿੱਤੀ ਜਾਵੇਗੀ। ਸਰਕਾਰੀ ਹਸਪਤਾਲ ਵਿਚ ਸਾਰੇ ਆਪਰੇਸ਼ਨ ਮੁਫ਼ਤ ਕੀਤੇ ਜਾਣਗੇ। ਸਾਰਾ ਸਿਸਟਮ ਕੰਪਿਊਟਰਾਈਜ਼ਡ ਕੀਤਾ ਜਾਵੇਗਾ। ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ’ਤੇ ਪੰਜਾਬ ਵਿਚ ਵੀ ਪਿੰਡ ਕਲੀਨਿਕ ਤੇ ਵਾਰਡ ਕਲੀਨਿਕ ਖੋਲ੍ਹੇ ਜਾਣਗੇ। ਪੰਜਾਬ ਦੇ ਸਰਕਾਰੀ ਹਸਪਤਾਲਾਂ ਦੀ ਦਸ਼ਾ ਸੁਧਾਰੀ ਜਾਵੇਗੀ। ਵੱਡੇ ਪੱਧਰ ’ਤੇ ਨਵੇਂ ਹਸਪਤਾਲ ਖੋਲ੍ਹੇ ਜਾਣਗੇ। ਸੜਕ ਹਾਦਸੇ ਵਿਚ ਜ਼ਖ਼ਮੀ ਨੂੰ ਕਿਸੇ ਵੀ ਹਸਪਤਾਲ ਵਿਚ ਦਾਖਲ ਕਰਾਉਣ ’ਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਮੁਫ਼ਤ ਕਰਵਾਇਆ ਜਾਵੇਗਾ। ਕੇਜਰੀਵਾਲ ਦੇ ਨਾਲ ਪ੍ਰੈਸ ਕਾਨਫਰੰਸ ਵਿੱਚ ਭਗਵੰਤ ਮਾਨ, ਜਰਨੈਲ ਸਿੰਘ, ਕੁੰਵਰ ਵਿਜੇ ਪ੍ਰਤਾਪ, ਰਾਘਵ ਚੱਢਾ, ਗਾਇਕਾ ਅਨਮੋਲ ਗਗਨ ਮਾਨ, ਸੀਨੀਅਰ ਆਪ ਆਗੂ ਕੁਲਵੰਤ ਸਿੰਘ ਸਿੱਧੂ ਅਤੇ ਭੋਲਾ ਗਰੇਵਾਲ ਸਮੇਤ ਕੁਝ ਆਗੂ ਮੌਜੂਦ ਹਨ। ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ। ਇਸ ਦੌਰਾਨ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਕੇਜਰੀਵਾਲ ਨੇ ਕਿਹਾ ਕਿ ਮੈਂ ਵਾਰ -ਵਾਰ ਕਿਹਾ ਹੈ ਕਿ ਅਸੀਂ ਤੁਹਾਨੂੰ ਸਹੀ ਸਮੇਂ ਤੇ ਇੱਕ ਚੰਗਾ ਮੁੱਖ ਮੰਤਰੀ ਚਿਹਰਾ ਦੇਵਾਂਗੇ। ਇਸ ਬਾਰੇ ਅਜੇ ਨਹੀਂ ਸੋਚਿਆ ਜਾ ਰਿਹਾ। ਨਵਜੋਤ ਸਿੰਘ ਸਿੱਧੂ ਦੇ ‘ਆਪ’ ‘ਚ ਸ਼ਾਮਲ ਹੋਣ ਦੇ ਸਵਾਲ’ ਤੇ ਉਨ੍ਹਾਂ ਕਿਹਾ ਕਿ ਇਹ ਮਨਘੜਤ ਸਵਾਲ ਹੈ। ਸਮਾਂ ਆਉਣ ‘ਤੇ ਇਸਦਾ ਜਵਾਬ ਦਿੱਤਾ ਜਾਵੇਗਾ। ਦਿੱਲੀ ਦੇ ਸੀਐਮ ਦੇ ਅਨੁਸਾਰ, ਸਰਕਾਰ ਬਣਨ ਤੋਂ ਬਾਅਦ ਅਸੀਂ ਸਾਰੀ ਯੋਜਨਾਬੰਦੀ ਕੀਤੀ ਹੈ। ਇਸਦੇ ਲਈ ਵਪਾਰੀਆਂ ਦੇ ਸਹਿਯੋਗ ਨਾਲ ਇੱਕ ਖਾਕਾ ਤਿਆਰ ਕੀਤਾ ਗਿਆ ਸੀ।

 

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਦਾ ਤਮਾਸ਼ਾ ਬਣਾਇਆ ਗਿਆ ਹੈ। ਇੱਥੇ ਸੱਤਾ ਦੀ ਗੰਦੀ ਲੜਾਈ ਚੱਲ ਰਹੀ ਹੈ। ਹਰ ਕੋਈ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਕਾਂਗਰਸ ਵਿੱਚ ਇੰਨੀ ਲੜਾਈ ਹੈ ਕਿ ਸਰਕਾਰ ਗਾਇਬ ਹੋ ਗਈ ਹੈ। ਪ੍ਰੇਸ਼ਾਨ ਲੋਕ ਆਪਣੀਆਂ ਸਮੱਸਿਆਵਾਂ ਕਿੱਥੇ ਲੈ ਕੇ ਜਾਂਦੇ ਹਨ? ਪੰਜਾਬ ਵਿੱਚ ਸਿਹਤ ਸਹੂਲਤਾਂ ਖਤਮ ਹੋ ਗਈਆਂ ਹਨ। ਨਿੱਜੀ ਹਸਪਤਾਲਾਂ ਨੂੰ ਲੁੱਟਿਆ ਜਾ ਰਿਹਾ ਹੈ। ਸਰਕਾਰੀ ਹਸਪਤਾਲ ਵਿੱਚ ਕੋਈ ਡਾਕਟਰ ਨਹੀਂ ਹੈ। ਇਸ ਦੇ ਨਾਲ ਹੀ ਮਰੀਜ਼ਾਂ ਨੂੰ ਦਵਾਈਆਂ ਨਹੀਂ ਮਿਲ ਰਹੀਆਂ। ਆਮ ਆਦਮੀ ਦਾ ਪਹਿਲਾ ਮਨੋਰਥ ਪੰਜਾਬ ਵਿੱਚ ਸਾਰਿਆਂ ਨੂੰ ਮੁਫਤ ਅਤੇ ਵਧੀਆ ਇਲਾਜ ਮੁਹੱਈਆ ਕਰਵਾਉਣਾ ਹੈ। ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਮੈਂ ਇਕ ਐਲਾਨ ਕਰਨਾ ਚਾਹੁੰਦਾ ਹਾਂ ਕਿ ਜੇ ਸਾਡੀ ਸਰਕਾਰ ਬਣੀ ਤਾਂ ਪੱਤਰਕਾਰਾਂ ਲਈ ਪੰਜਾਬ ਭਰ ਦੇ ਹਰ ਸ਼ਹਿਰ ਵਿਚ ਪ੍ਰੈਸ ਕਲੱਬ ਬਣਾਏ ਜਾਣਗੇ।ਕੱਲ੍ਹ ਬੁੱਧਵਾਰ ਨੂੰ ਉੱਦਮੀਆਂ ਨਾਲ ਮੈਰਾਥਨ ਮੀਟਿੰਗ ਕੀਤੀ। ਇਸ ਤੋਂ ਪਹਿਲਾਂ ਚੰਡੀਗਡ਼੍ਹ ਵਿਚ 300 ਯੂਨਿਟ ਫਰੀ ਬਿਜਲੀ ਦਾ ਐਲਾਨ ਕਰ ਚੁੱਕੇ ਹਨ।

Related posts

ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰ ਬਦਲ

admin

ਸ਼ਹਿਨਾਜ਼ ਗਿੱਲ ਵਲੋਂ “ਇੱਕ ਕੁੜੀ” ਨੂੰ ਰਿਲੀਜ਼ ਕਰਨ ਦੀ ਤਿਆਰੀ

admin

ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਸਨਮਾਨਿਤ

admin