International

ਜੰਮੂ-ਕਸ਼ਮੀਰ ’ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਵਧੀ ਪਾਕਿ ਅੱਤਵਾਦੀਆਂ ਦੀ ਘੁਸਪੈਠ!

ਇਸਲਾਮਾਬਾਦ – ਅਫ਼ਗਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਜੰਮੂ-ਕਸ਼ਮੀਰ ’ਚ ਪਾਕਿਸਤਾਨੀ ਅੱਤਵਾਦੀਆਂ ਦੀ ਘੁਸਪੈਠ ਵਧ ਗਈ ਹੈ। ਸਾਲ 2019 ’ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਇਹ ਪਹਿਲਾ ਮੌਕਾ ਹੈ, ਜਦੋਂ ਅੱਤਵਾਦੀ ਘੁਸਪੈਠ ’ਚ ਤੇਜ਼ੀ ਆਈ ਹੈ।

ਈਯੂ ਟੁਡੇ ਨੇ ਨਿੱਕੇਈ ਏਸ਼ੀਆ ਦੇ ਹਵਾਲੇ ਨਾਲ ਪ੍ਰਕਾਸ਼ਿਤ ਇਕ ਰਿਪੋਰਟ ’ਚ ਦਾਅਵਾ ਕੀਤਾ ਹੈ ਕਿ ਜੰਮੂ-ਕਸ਼ਮੀਰ ’ਚ ਘੁਸਪੈਠ ਕਰਨ ਵਾਲੇ ਜ਼ਿਆਦਾਤਰ ਅੱਤਵਾਦੀ ਪਾਕਿਸਤਾਨੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਤੇ ਲਸ਼ਕਰ ਏ ਤਇਬਾ ਨਾਲ ਜੁੜੇ ਹਨ। ਉਹ ਹੁਣ ਤਕ ਅਫ਼ਗਾਨਿਸਤਾਨ ’ਚ ਤਾਲਿਬਾਨ ਤੇ ਉਸ ਦੇ ਇਕ ਗੁੱਟ ਹੱਕਾਨੀ ਨੈੱਟਵਰਕ ਲਈ ਲੜ ਰਹੇ ਸਨ। ਰਿਪੋਰਟ ’ਚ ਕਿਹਾ ਗਿਆ ਹੈ ਕਿ ਜੁਲਾਈ ਤੋਂ ਕਰੀਬ 50 ਅੱਤਵਾਦੀ ਜੰਮੂ-ਕਸ਼ਮੀਰ ’ਚ+ ਵੜੇ ਤੇ ਹਾਲੇ ਸਰਗਰਮ ਹਨ। ਇਹ ਅੱਤਵਾਦੀ ਪਾਕਿਸਤਾਨ ਦੇ ਪੰਜਾਬ ਸੂਬੇ ਤੇ ਅਫ਼ਗਾਨਿਸਤਾਨ ਦੇ ਸਰਹੱਦੀ ਜਨਜਾਤੀ ਇਲਾਕਿਆਂ ਨਾਲ ਸਬੰਧ ਰੱਖਦੇ ਹਨ।ਜੰਮੂ ਕਸ਼ਮੀਰ ’ਚ ਸਾਲ 2018 ’ਚ ਸਭ ਤੋਂ ਵੱਧ ਅੱਤਵਾਦੀ ਸਰਗਰਮ ਸਨ, ਪਰ ਸਰਕਾਰ ਵੱਲੋਂ ਸਰਹੱਦੀ ਸੁਰੱਖਿਆ ਵਧਾਏ ਜਾਣ ਤੇ ਸੂਬੇ ਦੇ ਮੁੜਗਠਨ ਤੋਂ ਬਾਅਦ ਉਨ੍ਹਾਂ ਦੀ ਗਿਣਤੀ ਘੱਟ ਹੁੰਦੀ ਗਈ। ਮਾਹਿਰਾਂ ਦਾ ਕਹਿਣਾ ਹੈ ਕਿ ਜੈਸ਼ ਤੇ ਲਸ਼ਕਰ ਦੇ ਅੱਤਵਾਦੀ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਹਿੰਸਕ ਵਾਰਦਾਤ ਕਰ ਸਕਦੇ ਹਨ।

Related posts

ਜੇ ਹਮਾਸ ਨੇ ਹਥਿਆਰ ਨਹੀਂ ਛੱਡੇ ਤਾਂ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਜਾਵੇਗਾ: ਅਮਰੀਕਨ ਉਪ-ਰਾਸ਼ਟਰਪਤੀ ਵੈਂਸ

admin

ਦੀਵਾਲੀ ਏਕਤਾ ਅਤੇ ਨਵੀਆਂ ਉਮੀਦਾਂ ਦੀ ਪ੍ਰਤੀਕ ਹੈ: ਬ੍ਰਿਟਿਸ਼ ਪ੍ਰਧਾਨ ਮੰਤਰੀ

admin

HAPPY DIWALI 2025 !

admin