Punjab

ਨਵਜੋਤ ਸਿੱਧੂ ਦਾ ਵੱਡਾ ਐਲਾਨ

ਚੰਡੀਗਡ਼੍ਹ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਸੋਸ਼ਲ ਮੀਡੀਆ ’ਤੇ ਐਲਾਨ ਕੀਤਾ ਕਿ ਜੇ ਲਖੀਮਪੁਰ ਖੀਰੀ ਵਿਖੇ ਬੇਕਸੂਰ ਕਿਸਾਨਾਂ ਦੇ ਵਹਿਸ਼ੀਆਨਾ ਕਤਲ ਦੇ ਜ਼ਿੰਮੇਵਾਰ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕੀਤਾ ਤੇ ਗੈਰ ਕਾਨੂੰਨੀ ਢੰਗ ਨਾਲ ਹਿਰਾਸਤ ਵਿਚ ਲਈ ਗਈ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਨੂੰ ਜਲਦ ਤੋਂ ਜਲਦ ਰਿਹਾਅ ਨਾ ਕੀਤਾ ਤਾਂ ਪੰਜਾਬ ਕਾਂਗਰਸ ਲਖੀਮਪੁਰ ਖੀਰੀ ਵੱਲ ਚਾਲੇ ਪਾ ਦੇਵੇਗੀ। ਦੱਸ ਦੇਈਏ ਕਿ ਬੀਤੇ ਦਿਨੀਂ ਭਾਜਪਾ ਆਗੂ ਅਤੇ ਕੇਂਦਰ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੇ ਕਥਿਤ ਤੌਰ ’ਤੇ ਲਖੀਮਪੁਰ ਖੀਰੀ ਵਿਖੇ ਆਪਣੀ ਥਾਰ ਨਾਲ ਕਈ ਬੇਕਸੂਰੇ ਕਿਸਾਨ ਕੁਚਲ ਦਿੱਤੇ ਸਨ, ਜਿਨ੍ਹਾਂ ਵਿਚੋਂ 4 ਦੀ ਮੌਤ ਹੋ ਗਈ। ਉਨ੍ਹਾਂ ਦਾ ਪੋਸਟਮਾਰਟਮ ਵੀ ਕੀਤਾ ਜਾ ਚੁੱਕਾ ਹੈ ਪਰ ਅਜੇ ਸਸਕਾਰ ਨਹੀਂ ਹੋਇਆ।

Related posts

ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰ ਬਦਲ

admin

ਸ਼ਹਿਨਾਜ਼ ਗਿੱਲ ਵਲੋਂ “ਇੱਕ ਕੁੜੀ” ਨੂੰ ਰਿਲੀਜ਼ ਕਰਨ ਦੀ ਤਿਆਰੀ

admin

ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਸਨਮਾਨਿਤ

admin