Punjab

ਹਰਸਿਮਰਤ ਕੌਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬੁੱਧਵਾਰ ਨੂੰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਦੇ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ। ਰੂਟੀਨ ਵਾਂਗ ਇਸ ਵਾਰ ਵੀ ਉਨ੍ਹਾਂ ਨਾਲ ਸੁਰੱਖਿਆ ਮੁਲਾਜ਼ਮ ਬਹੁਤ ਘੱਟ ਸਨ। ਦੱਸਿਆ ਜਾਂਦਾ ਹੈ ਕਿ ਦਰਬਾਰ ਸਾਹਿਬ ਵਿਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਕੋਈ ਵੀ ਗੱਲਬਾਤ ਨਹੀੈਂ ਕੀਤੀ। ਕਿਹਾ ਜਾਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਣਾ ਪਿਆ। ਸੁਖਬੀਰ ਨੂੰ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਵੀ ਹਿੱਸਾ ਲੈਣਾ ਪਿਆ, ਜਿਸ ਕਾਰਨ ਉਹ ਨਹੀਂ ਆ ਸਕੇ ਅਤੇ ਉਨ੍ਹਾਂ ਦੀ ਜਗ੍ਹਾ ਹਰਸਿਮਰਤ ਕੌਰ ਮੱਥਾ ਟੇਕਣ ਲਈ ਸ਼੍ਰੀ ਹਰਿਮੰਦਰ ਸਾਹਿਬ ਪਹੁੰਚੇ। ਮੀਡੀਆ ਨੇ ਹਰਸਿਮਰਤ ਕੌਰ ਬਾਦਲ ਤੋਂ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ ਪਰ ਉਹ ਕਾਹਲੀ ਵਿੱਚ ਦਿਖਾਈ ਦਿੱਤੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਨਹੀਂ ਕੀਤੀ। ਇਸ ਦੌਰਾਨ ਅਕਾਲੀ ਦਲ ਦੇ ਵਰਕਰ ਵੀ ਉਨ੍ਹਾਂ ਦੇ ਨਾਲ ਮੌਜੂਦ ਨਹੀਂ ਸਨ।

Related posts

“ਯੁੱਧ ਨਸ਼ਿਆਂ ਵਿਰੁੱਧ” ਦੇ 128ਵੇਂ ਦਿਨ 110 ਨਸ਼ਾ ਤਸਕਰ ਗ੍ਰਿਫ਼ਤਾਰ !

admin

ਨਹਿਰਾਂ/ਦਰਿਆਵਾਂ ’ਚ ਨਹਾਉਣ ’ਤੇ 3 ਸਤੰਬਰ ਤੱਕ ਦੀ ਪਾਬੰਦੀ !

admin

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin