Punjab

ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਦੇ ਦਰਦ ‘ਤੇ ਕਾਂਗਰਸ ਦਾ ਮਲ੍ਹਮ

ਚੰਡੀਗੜ੍ਹ – ਪੰਜਾਬ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਨੇ ਚਾਰ ਕਿਸਾਨਾਂ ਤੇ ਪੱਤਰਕਾਰ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਦੋਵਾਂ ਮੁੱਖ ਮੰਤਰੀਆਂ ਨੇ ਪੀੜਤ ਪਰਿਵਾਰਾਂ ਨੂੰ ਇਹ ਮਦਦ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ। ਲਖਨਊ ਪਹੁੰਚ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ, ‘ਅਸੀਂ ਕਤਲ ਕੀਤੇ ਗਏ ਕਿਸਾਨਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦੀ ਮਦਦ ਦਿੱਤੀ ਜਾਵੇਗੀ।’

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਹੁਲ ਗਾਂਧੀ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਯੂਪੀ ਪਹੁੰਚ ਗਏ ਹਨ। ਹਾਲਾਂਕਿ ਪਹਿਲਾਂ ਯੋਗੀ ਸਰਕਾਰ ਨੇ ਉਨ੍ਹਾਂ ਨੂੰ ਯੂਪੀ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਸੀ ਪਰ ਬਾਅਦ ‘ਚ ਰਾਹੁਲ ਗਾਂਧੀ, ਚਰਨਜੀਤ ਸਿੰਘ ਚੰਨੀ ਤੇ ਭੂਪੇਸ਼ ਬਘੇਲ ਦੇ ਯੂਪੀ ਬਾਰਡਰ ‘ਤੇ ਪਹੁੰਚਣ ਤੋਂ ਬਾਅਦ ਸੜਕ ਮਾਰਗ ਰਾਹੀਂ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਰਾਹੁਲ ਤੇ ਪ੍ਰਿਅੰਕਾ ਗਾਂਧੀ ਸਮੇਤ ਪੰਜ ਮੈਂਬਰੀ ਵਫ਼ਦ ਨੂੰ ਲਖੀਮਪੁਰ ਜਾਣ ਦੀ ਇਜਾਜ਼ਤ ਮਿਲ ਗਈ ਹੈ। ਇਹ ਸਾਰੇ ਲਖੀਮਪੁਰ ਖੀਰੀ ਜਾਣਗੇ ਤੇ ਪੀੜਤ ਕਿਸਾਨ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ।ਰਾਹੁਲ ਪਹਿਲਾਂ ਪ੍ਰਿਅੰਕਾ ਗਾਂਧੀ ਨੂੰ ਸੀਤਾਪੁਰ ‘ਚ ਮਿਲਣਗੇ ਜਿੱਥੇ ਪ੍ਰਿਅੰਕਾ ਗਾਂਧੀ ਦੋ ਦਿਨਾਂ ਤੋਂ ਨਜ਼ਰਬੰਦ ਹਨ। ਵੱਡੀ ਗੱਲ ਹੈ ਕਿ ਸਾਰੀਆਂ ਪਾਰਟੀਆਂ ਨੂੰ ਹੀ ਲਖੀਮਪੁਰ ਖੀਰੀ ਜਾਣ ਦੀ ਇਜਾਜ਼ਤ ਮਿਲ ਗਈ ਹੈ। ਹਾਲਾਂਕਿ ਲਿਮਟ ਸਿਰਫ਼ 5 ਮੈਂਬਰਾਂ ਦੀ ਰੱਖੀ ਗਈ ਹੈ।

Related posts

ਕਰਤਾਰਪੁਰ ਸਾਹਿਬ ਤੋਂ ਪਰਤੇ ਸਿੱਧੂ, ਪਾਕਿ PM ਇਮਰਾਨ ਖਾਨ ਨੂੰ ਵੱਡਾ ਭਰਾ ਕਹਿਣ ‘ਤੇ ਦਿੱਤੀ ਸਫ਼ਾਈ

Bunty

ਮੁੱਖ ਮੰਤਰੀ ਵੱਲੋਂ ਨਿਵੇਸਕਾਂ ਦੀ ਸਹੂਲਤ ਲਈ ਹਰੇਕ ਜ਼ਿਲੇ ਵਿੱਚ ਸਿੰਗਲ ਵਿੰਡੋ ਸਥਾਪਤ ਕਰਨ ਦਾ ਐਲਾਨ ਨਿਵੇਸ਼ ਲਈ ਪੰਜਾਬ ਨੂੰ ਸਭ ਤੋਂ ਢੁਕਵਾਂ ਸਥਾਨ ਦੱਸਿਆ

Bunty

 ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਸੁੰਦਰ ਨੱਕਾਸ਼ੀ ’ਚੋਂ ਬੇਸ਼ਕੀਮਤੀ ਨਗਾਂ ਦੇ ਗਾਇਬ ਹੋਣ ਦਾ  ਮਾਮਲਾ

Bunty