ਅੰਮ੍ਰਿਤਸਰ – ਸਕੱਤਰੇਤ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਜਨਮੇਜਾ ਸਿੰਘ ਸੇਖੋਂ ਦੇ ਦਰਮਿਆਨ ਬੰਦ ਕਮਰਾ ਮੀਟਿੰਗ ਹੋ ਰਹੀ ਹੈ। ਉਪਰੋਕਤ ਪੰਜਾਂ ਆਗੂਆਂ ਵਿਚ ਮੀਟਿੰਗ ‘ਚ ਅਹਿਮ ਵਿਚਾਰ ਚਰਚਾ ਚੱਲ ਰਹੀ ਹੈ। ਥੋੜ੍ਹੇ ਸਮੇਂ ਵਿੱਚ ਹੀ ਸਾਰੇ ਉਪਰੋਕਤ ਆਗੂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ। ਜਿਸ ਵਿੱਚ ਸਭ ਤੋਂ ਪਹਿਲਾਂ ਬੀਬੀ ਜਗੀਰ ਕੌਰ ਉਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਤੇ ਗਿਆਨੀ ਰਘਬੀਰ ਸਿੰਘ ਪਹੁੰਚੇ। ਜਿਸ ਤੋਂ ਬਾਅਦ ਡਾ. ਦਲਜੀਤ ਸਿੰਘ ਚੀਮਾ ਤੇ ਜਨਮੇਜਾ ਸਿੰਘ ਸੇਖੋਂ ਪਹੁੰਚੇ। ਤਖ਼ਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅਹਿਮ ਆਗੂਆਂ ਵਿੱਚ ਹੋ ਰਹੀ ਇਹ ਮੀਟਿੰਗ ਨੂੰ ਅਚਾਨਕ ਹੀ ਰੱਖਿਆ ਗਿਆ ਅਤੇ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿੱਚ ਪੰਥ ਨਾਲ ਜੁਡ਼ਿਆ ਕੋਈ ਅਹਿਮ ਫ਼ੈਸਲਾ ਲਏ ਜਾਣ ਦੀ ਚਰਚਾ ਗਲਿਆਰੇ ਵਿਚ ਹੈ।