ਨਵੀਂ ਦਿੱਲੀ – ਕੋਰੋਨਾ ਮਹਾਮਾਰੀ ਦੇ ਸੁਧਰਦੇ ਹਾਲਾਤ ’ਚ ਸੱਤ ਮਹੀਨਿਆਂ ਬਾਅਦ ਇਨਫੈਕਸ਼ਨ ਦੇ ਸਭ ਤੋਂ ਘੱਟ ਮਾਮਲੇ ਮਿਲੇ ਹਨ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ’ਚ 18166 ਨਵੇਂ ਮਰੀਜ਼ ਮਿਲੇ ਹਨ ਤੇ 214 ਲੋਕਾਂ ਦੀ ਮੌਤ ਹੋਈ ਹੈ। ਇਸ ਦੌਰਾਨ ਸਰਗਰਮ ਮਾਮਲਿਆਂ ’ਚ 5672 ਦੀ ਕਮੀ ਆਈ ਹੈ ਤੇ ਮੌਜੂਦਾ ਸਮੇਂ ਸਰਗਰਮ ਕੇਸ 230971 ਰਹਿ ਗਏ ਹਨ ਜੋ ਕੁੱਲ ਮਾਮਲਿਆਂ ਦਾ 0.68 ਫ਼ੀਸਦੀ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ ਅੱਠ ਵਜੇ ਅਪਡੇਟ ਕੀਤੇ ਗਏ ਅੰਕੜਿਆਂ ਮੁਤਾਬਕ ਮਰੀਜ਼ਾਂ ਦੇ ਉਭਰਨ ਦੀ ਦਰ ਵੱਧ ਕੇ 97.99 ਫ਼ੀਸਦੀ ਹੋ ਗਈ ਹੈ। ਪਿਛਲੇ ਸਾਲ ਮਾਰਚ ਤੋਂ ਬਾਅਦ ਤੋਂ ਇਹ ਸਭ ਤੋਂ ਉੱਚ ਦਰ ਹੈ। ਮੌਤ ਦਰ ਪਹਿਲਾਂ ਦੇ ਪੱਧਰ ’ਤੇ ਬਣੀ ਹੋਈ ਹੈ ਤੇ ਰੋਜ਼ਾਨਾ ਤੇ ਹਫ਼ਤਾਵਾਰੀ ਇਨਫੈਕਸ਼ਨ ਦਰ ਵੀ ਦੋ ਫ਼ੀਸਦੀ ਤੋਂ ਹੇਠਾਂ ਬਰਕਰਾਰ ਹੈ। ਮੰਤਰਾਲੇ ਮੁਤਾਬਕ ਪਿਛਲੇ ਇਕ ਦਿਨ ’ਚ ਕੋਰੋਨਾ ਰੋਕੂ ਵੈਕਸੀਨ ਦੀਆਂ ਲਗਪਗ 67 ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਦੇਸ਼ ਭਰ ’ਚ ਹੁਣ ਤਕ 95 ਕਰੋੜ ਤੋਂ ਜ਼ਿਆਦਾ ਡੋਜ਼ ਲਗਾਈਆਂ ਜਾ ਚੁੱਕੀਆਂ ਹਨ। ਕੇਂਦਰ ਵੱਲੋਂ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤਕ ਕੁੱਲ 95.96 ਕਰੋੜ ਡੋਜ਼ ਮੁਹੱਈਆ ਕਰਵਾਈਆਂ ਗਈਆਂ ਹਨ।
previous post
