Punjab

ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋਏ ਸੁਖਬੀਰ ਬਾਦਲ

ਅੰਮਿ੍ਤਸਰ – ਵਿਧਾਨ ਸਭਾ ਹਲਕਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੱਖ ਵੱਖ ਹਲਕਿਆਂ ਵਿਚ ਰੈਲੀਆਂ ਕਰਕੇ ਚੋਣ ਮੁਹਿੰਮ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਹੀ ਹਲਕਾ ਪੱਛਮੀ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸਾਬਕਾ ਵਿਧਾਇਕ ਡਾ ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਸੁਖਬੀਰ ਸਿੰਘ ਬਾਦਲ ਵਿਧਾਨ ਸਭਾ ਹਲਕਾ ਚੋਣਾਂ ਨੂੰ ਸਰਗਰਮ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਪੱਛਮੀ ਦੇ ਵੱਖ-ਵੱਖ ਧਾਰਮਿਕ ਸਥਾਨਾਂ ਤੇ ਨਤਮਸਤਕ ਹੋਣ ਪਹੁੰਚੇ। ਗਵਾਲ ਮੰਡੀ ਬਾਲਮੀਕ ਚੌਕ ਭਗਵਾਨ ਵਾਲਮੀਕਿ ਦੇ ਮੰਦਿਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਜੀਟੀ ਰੋਡ ਛੇਹਰਟਾ ਸਥਿਤ ਹਨੂੰਮਾਨ ਮੰਦਰ, ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਗੁਰੂ ਕੀ ਵਡਾਲੀ, ਗੁਰਦੁਆਰਾ ਛੇਵੀਂ ਪਾਤਸ਼ਾਹੀ ਛੇਹਰਟਾ ਸਾਹਿਬ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਰਾਪਤ ਗੁਰਦੁਆਰਾ ਬੋਹੜੀ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਮੂਹ ਸਾਧ ਸੰਗਤਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਗੁਰੂਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਹਲਕਾ ਪੱਛਮੀ ਇੰਚਾਰਜ ਤੇ ਸਾਬਕਾ ਵਿਧਾਇਕ ਡਾ ਦਲਬੀਰ ਸਿੰਘ ਵੇਰਕਾ ਦੇ ਨਿਵਾਸ ਸਥਾਨ ਵਿਖੇ ਇਕ ਪ੍ਰਰੈੱਸ ਸੰਮੇਲਨ ਦਾ ਵੀ ਆਯੋਜਨ ਕੀਤਾ ਗਿਆ। ਪ੍ਰਰੈੱਸ ਸੰਮੇਲਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਵਿਚ ਬਿਜਲੀ ਸੰਕਟ ਪੈਦਾ ਹੋਣ ਵਿਚ ਪੰਜਾਬ ਸਰਕਾਰ ਦੀ ਵੱਡੀ ਜ਼ਿੰਮੇਵਾਰੀ ਹੈ। ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸਮੇਂ ਸਿਰ ਕੋਇਲੇ ਦੇ ਆਰਡਰ ਨਹੀਂ ਕੀਤੇ ਜਿਸ ਕਾਰਨ ਪੰਜਾਬ ਵਾਸੀਆਂ ਨੂੰ ਵੱਡੇ ਵੱਡੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ੍ਹ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਭੁੱਖ ਹੜਤਾਲ ਤੇ ਬੈਠਣ ਨੂੰ ਡਰਾਮੇਬਾਜ਼ੀ ਦੱਸਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਸਿੱਧੂ ਨੂੰ ਅਜਿਹੇ ਡਰਾਮੇ ਬੰਦ ਕਰਕੇ ਕੰਮ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਇਸ ਮੌਕੇ ਬਾਵਾ ਸਿੰਘ ਗੁਮਾਨਪੁਰਾ ਮੈਂਬਰ ਸ਼ੋ੍ਮਣੀ ਕਮੇਟੀ, ਮਗਵਿੰਦਰ ਸਿੰਘ ਖਾਪੜਖੇੜੀ, ਗੁਰਪ੍ਰਤਾਪ ਸਿੰਘ ਟਿੱਕਾ ਪ੍ਰਧਾਨ ਅੰਮਿ੍ਤਸਰ ਜਥਾ ਸ਼ਹਿਰੀ, ਜਥੇ. ਦਿਲਬਾਗ ਸਿੰਘ ਵਡਾਲੀ, ਗੁਰਪ੍ਰਰੀਤ ਸਿੰਘ ਵਡਾਲੀ, ਡਾ ਦਲਬੀਰ ਸਿੰਘ ਵੇਰਕਾ, ਕਿਰਨਪਿ੍ਰਤ ਸਿੰਘ ਮੋਨੂੰ, ਗੁਰਪਿ੍ਰਤ ਸਿੰਘ ਮਿੱਠੂ, ਦਿਲਬਾਗ ਸਿੰਘ ਨੰਬੜਦਾਰ, ਜਸਬੀਰ ਸਿੰਘ ਰਤਨ, ਗੁਰਲਾਲ ਸਿੰਘ ਸੰਧੂ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਕੋਟ ਖਾਲਸਾ, ਗੁਰਸੇਵਕ ਸਿੰਘ ਸੰਧੂ ਕੌਮੀ ਸੰਯੁਕਤ ਸਕੱਤਰ ਯੂਥ ਅਕਾਲੀ ਦਲ, ਹਰਜਿੰਦਰ ਸਿੰਘ ਜਿੰਦਾ, ਤਰਸੇਮ ਸਿੰਘ ਚੰਗਿਆੜਾ, ਭੁਪਿੰਦਰ ਧੰਜਲ, ਸੁਭਪ੍ਰਰੀਤ ਸਿੰਘ ਰੰਧਾਵਾ ਪ੍ਰਧਾਨ ਵਾਰਡ ਨੰਬਰ 73, ਹੈਰੀ ਰੰਧਾਵਾ ਪ੍ਰਧਾਨ ਵਾਰਡ ਨੰਬਰ 78, ਯੂਥ ਆਗੂ ਗੁਰਜੰਟ ਸਿੰਘ ਸੰਧੂ, ਚੰਨਦੀਪ ਸਿੰਘ, ਅਮਨ ਸਰਕਾਰੀਆ, ਰਾਜਪ੍ਰਰੀਤ ਸਿੰਘ ਸੰਧੂ, ਅਮਨ ਸੰਧੂ, ਸੋਨਾ ਸੰਧੂ, ਸਾਹਿਬਜੀਤ ਸਿੰਘ, ਅਜੇਵੀਰ ਸਿੰਘ ਰਾਜਾ, ਕਰਨਵੀਰ, ਰੋਹਿਤ, ਕੁਨਾਲ ਸ਼ਰਮਾ, ਵਿਸ਼ਾਲ, ਮਨਦੀਪ ਸਿੰਘ, ਜਸ਼ਨਦੀਪ ਸਿੰਘ, ਤੇ ਹੋਰ ਵੱਡੀ ਗਿਣਤੀ ਵਿਚ ਯੂਥ ਅਕਾਲੀ ਆਗੂ ਹਾਜਰ ਸਨ।

Related posts

ਨਵਜੋਤ ਕੌਰ ਨੇ ‘ਸੁੱਘੜ ਸੁਨੱਖੀ ਮੁਟਿਆਰ’, ਵਿਸ਼ਵਪ੍ਰੀਤ ਕੌਰ ਨੇ ‘ਰੂਪ ਦੀ ਰਾਣੀ’ ਤੇ ਅਰਪਨਜੋਤ ਕੌਰ ਨੇ ‘ਗੁਣਵੰਤੀ ਮੁਟਿਆਰ’ ਖਿਤਾਬ ਜਿੱਤਿਆ

admin

ਖ਼ਾਲਸਾ ਹਾਕੀ ਅਕੈਡਮੀ ਨੇ ‘ਤੀਜੇ ਹਾਕੀ ਇੰਡੀਆ ਸਬ-ਜੂਨੀਅਰ ਮਹਿਲਾ ਅਕੈਡਮੀ ਚੈਂਪੀਅਨਸ਼ਿਪ’ ’ਚ ਚਾਂਦੀ ਦਾ ਤਗਮਾ ਜਿੱਤਿਆ

admin

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਲੋਕਾਂ ਲਈ 29 ਤੱਕ ਖੁੱਲ੍ਹਾ ਰਹੇਗਾ

admin