ਚੰਡੀਗਡ਼੍ਹ – ਕੇਂਦਰ ਸਰਕਾਰ ਨੇ ਦੇਸ਼ ਦੀ ਸੁਰੱਖਿਆ ਤੇ ਨਸ਼ਾ ਤਸਕਰੀ ਨੂੰ ਰੋਕਣ ਦੇ ਮਨਸੂਬੇ ਨਾਲ ਦੇਸ਼ ਭਰ ਦੀਆਂ ਸਰਹੱਦਾਂ ’ਤੇ ਬੀਐਸਐਫ ਦਾ ਘੇਰਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਹੈ। ਇਸ ’ਤੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖਡ਼ ਨੇ ਆਪਣੀ ਹੀ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਅਤੇ ਅਮਿਤ ਸ਼ਾਹ ਦੀ ਮੁਲਾਕਾਤ ’ਤੇ ਸਵਾਲ ਚੁੱਕਿਆ ਹੈ। ਉਨ੍ਹਾਂ ਟਵੀਟ ਕਰਕੇ ਗੁੱਸਾ ਜ਼ਾਹਿਰ ਕੀਤਾ ਕਿ ਪੰਜਾਬ ਨੇ ਕਿਉਂ ਨੇ ਆਪਣੇ ਹੱਥ ਵੱਢ ਕੇ ਕੇਂਦਰ ਦੇ ਹੱਥ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅੱਧਾ ਪੰਜਾਬ ਕੇਂਦਰ ਨੂੰ ਸੌਂਪ ਦਿੱਤਾ ਗਿਆ ਹੈ।
ਜਾਖਡ਼ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਦਾ 25000 ਸੁਕੇਅਰ ਕਿਮੀ. ਏਰੀਆ ਪੰਜਾਬ ਕੋਲੋਂ ਖੁੱਸ ਜਾਵੇਗਾ, ਜੋ ਪੰਜਾਬ ਦੇ ਕੁਲ ਏਰੀਏ 50000 ਸੁਕੇਅਰ ਕਿਮੀ. ਦਾ 50 ਫੀਸਦ ਬਣਦਾ ਹੈ। ਪੰਜਾਬ ਪੁਲਿਸ ਨਿਰਾਸ਼ ਹੈ। ਉਨ੍ਹਾਂ ਸੀਐਮ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਕੀ ਅਜੇ ਵੀ ਅਸੀਂ ਸੂਬਿਆਂ ਦੀ ਖੁਦਮੁਖਤਿਆਰੀ ਦੀ ਗੱਲ ਕਰਦੇ ਹਾਂ।