India

ਭਾਰਤ ਨੇ ਪਾਕਿਸਤਾਨੀ NSA ਨੂੰ ਦਿੱਤਾ ਸੱਦਾ

ਨਵੀਂ ਦਿੱਲੀ – ਅਫ਼ਗ਼ਾਨਿਸਤਾਨ ਦੀ ਸਥਿਤੀ ‘ਤੇ ਦਿੱਲੀ ਵਿਚ ਅਗਲੇ ਮਹੀਨੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ (NAS) ਦੀ ਬੈਠਕ ਹੋਣ ਵਾਲੀ ਹੈ। ਇਸ ਦੀ ਮੇਜਬਾਨੀ ਭਾਰਤ ਕਰੇਗਾ। ਇਸ ਬੈਠਕ ਵਿਚ ਕਈ ਹੋਰ ਦੇਸ਼ਾਂ ਦੇ ਨਾਲ ਰੂਸ ਤੇ ਪਾਕਿਸਤਾਨ ਨੂੰ ਵੀ ਸੱਦਾ ਦਿੱਤਾ ਗਿਆ ਹੈ। ਬੈਠਕ ਦੀ ਪ੍ਰਧਾਨਗੀ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਭਾਲ ਕਰਨਗੇ। ਮੰਨਿਆ ਜਾਂਦਾ ਹੈ ਕਿ ਇਸ ਖੇਤਰੀ ਸੰਮੇਲਨ (regional conference) ਵਿਚ ਚੀਨ, ਈਰਾਨ, ਤਜ਼ਾਕਿਸਤਾਨ ਅਤੇ ਉਜ਼ਬੇਕਿਸਤਾਨ ਨੂੰ ਵੀ ਸੱਦਾ ਦਿੱਤਾ ਗਿਆ ਹੈ। ਇਸ ਵਿਚ ਅਫ਼ਗ਼ਾਨਿਸਤਾਨ ਵਿਚ ਮਨੁੱਖੀ ਸੰਕਟ ਦੇ ਮਸਲਿਆਂ ‘ਤੇ ਗੱਲਬਾਤ ਹੋਵੇਗੀ। ਨਾਲ ਹੀ ਸੁਰੱਖਿਆ ਮੁੱਦਿਆ ‘ਤੇ ਵੀ ਚਰਚਾ ਕੀਤੀ ਜਾਵੇਗੀ।

ਪ੍ਰਸਤਾਵਿਤ ਗੱਲਬਾਤ 10-11 ਨਵੰਬਰ ਨੂੰ ਹੋ ਸਕਦੀ ਹੈ। ਸਮਾਚਾਰ ਏਜੰਸੀ ਏਐੱਨਆਈ ਅਨੁਸਾਰ ਇਹ ਸੰਮੇਲਨ 2019 ਵਿਚ ਈਰਾਨ ਵਿਚ ਪਹਿਲਾਂ ਕਰਵਾਏ ਗਏ ਖੇਤਰੀ ਸੁਰੱਖਿਆ ਸੰਮੇਲਨ ਦੇ ਉਸੇ ਫਾਰਮੈਟ ਵਿਚ ਹੋਵੇਗਾ। ਐੱਨਐੱਸਏ-ਪੱਧਰੀ ਬੈਠਕ ਵਿਚ ਸੱਦੇ ਗਏ ਲੋਕਾਂ ਵਿਚ ਅਫ਼ਗ਼ਾਨਿਸਤਾਨ ਦੇ ਗੁਆਂਢੀ ਦੇਸ਼ – ਰੂਸ, ਚੀਨ, ਤਾਜ਼ਿਕਿਸਤਾਨ ਤੇ ਉਜ਼ਬੇਕਿਸਤਾਨ ਸ਼ਾਮਲ ਹੈ। ਪਤਾ ਚੱਲਿਆ ਹੈ ਕਿ ਪਾਕਿਸਤਾਨ ਦੇ ਐੱਨਐੱਸਏ ਮੋਇਦ ਯੂਸੁਫ਼ ਨੂੰ ਵੀ ਸੱਦਾ ਭੇਜਿਆ ਗਿਆ ਹੈ, ਹਾਲਾਂਕਿ ਕਾਨਫਰੰਸ ਤੇ ਸੱਦੇ ਬਾਰੇ ਅਜੇ ਤਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ, ਪਤਾ ਲੱਗਾ ਹੈ ਕਿ ਤਿਆਰੀਆਂ ਚੱਲ ਰਹੀਆਂ ਹਨ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin