Punjab

ਰਾਜਪੁਰਾ ਨੇੜੇ ਵਾਪਰੇ ਦਰਦਨਾਕ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ

ਪੰਚਕੂਲਾ – ਇਕ ਦਰਦਨਾਕ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਭਿਆਨਕ ਹਾਦਸਾ ਜ਼ੀਰਕਪੁਰ-ਪਟਿਆਲਾ ਰੋਡ ‘ਤੇ ਰਾਜਪੁਰਾ ਨੇੜੇ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਐਤਵਾਰ ਸਵੇਰੇ ਤਿੰਨ ਵਜੇ ਹੋਇਆ ਹੈ। ਹਾਦਸੇ ‘ਚ ਮਾਰੇ ਗਏ ਨੌਜਵਾਨਾਂ ਦੀਆਂ ਲਾਸ਼ਾਂ ਰਾਜਪੁਰਾ ਦੇ ਹਸਪਤਾਲ ‘ਚ ਰੱਖੀਆਂ ਗਈਆਂ ਹਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰ ਦੇ ਮੈਂਬਰ ਰਾਜਪੁਰਾ ਪਹੁੰਚ ਚੁੱਕੇ ਹਨ।

ਜਾਣਕਾਰੀ ਮੁਤਾਬਕ ਚਾਰ ਦੋਸਤ ਕਾਰ ‘ਚ ਪਟਿਆਲਾ ਜਾ ਰਹੇ ਸਨ। ਰਸਤੇ ‘ਚ ਰਾਜਪੁਰਾ ਨੇੜੇ ਉਨ੍ਹਾਂ ਦੀ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ‘ਚ ਦੋ ਪੰਚਕੂਲਾ ਦੇ ਰਹਿਣ ਵਾਲੇ ਸਨ, ਜਿਨ੍ਹਾਂ ਵਿਚੋਂ ਇਕ ਸੈਕਟਰ-9 ਤੇ ਦੂਸਰਾ ਸੈਕਟਰ-20 ‘ਚ ਰਹਿੰਦਾ ਸੀ। ਉੱਥੇ ਹੀ ਤੀਸਰਾ ਮ੍ਰਿਤਕ ਨੌਜਵਾਨ ਚੰਡੀਗੜ੍ਹ ਦੇ ਸੈਕਟਰ-21 ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਹਾਦਸਾ ਟਰੱਕ ਵੱਲੋਂ ਨੌਜਵਾਨਾਂ ਦੀ ਗੱਡੀ ਨੂੰ ਟੱਕਰ ਮਾਰਨ ਕਾਰਨ ਹੋਇਆ ਹੈ। ਇਕ ਤੇਜ਼ ਰਫ਼ਤਾਰ ਟਰੱਕ ਨੇ ਪਿੱਛਿਓਂ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਜਿਸ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਜਦਕਿ ਦੋ ਜ਼ਖ਼ਮੀਆਂ ਦਾ ਰਾਜਪੁਰਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਉੱਥੇ ਹੀ ਇਲਾਜ ਦੌਰਾਨ ਤੀਸਰੇ ਨੌਜਵਾਨ ਨੇ ਵੀ ਦਮ ਤੋੜ ਦਿੱਤਾ।

Related posts

ਖਾਲਸਾ ਸਾਜਣਾ ਦਿਵਸ ਮੌਕੇ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

Bunty

ਸਵੇਰੇ ਅਸਤੀਫਾ ਦੇਣ ਵਾਲੇ ਫਿਰੋਜ਼ਪੁਰ ਦਿਹਾਤੀ ਤੋਂ ‘ਆਪ’ ਉਮੀਦਵਾਰ ਆਸ਼ੂ ਬੰਗੜ ਸ਼ਾਮ ਨੂੰ ਕਾਂਗਰਸ ‘ਚ ਹੋਏ ਸ਼ਾਮਲ

Bunty

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੌਮ ਦੇ ਨਾਂ ਸੰਦੇਸ਼

Bunty