Punjab

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਿਸਾਨਾਂ ਵੱਲੋਂ ਵਿਰੋਧ

ਸ੍ਰੀ ਮੁਕਤਸਰ ਸਾਹਿਬ – ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਿਸਾਨਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿਰੋਧ ਕਰਨ ਲਈ ਸਾਰੀਆਂ ਜਥੇਬੰਦੀਆਂ ਰੇਲਵੇ ਸਟੇਸ਼ਨ ਤੋਂ ਵੱਖ ਵੱਖ ਰਸਤਿਆਂ ਤੋਂ ਹੋ ਕੇ ਬੀਬਾ ਹਰਸਿਮਰਤ ਕੌਰ ਦੇ ਕਾਫ਼ਲੇ ਤੱਕ ਪੁੱਜੀਆਂ। ਇਸ ਦੌਰਾਨ ਕਿਰਤੀ ਕਿਸਾਨ ਯੁੂਨੀਅਨ ਅਤੇ ਬੀਕੇਯੁੂ ਸਿੱਧੂਪੁਰ ਨੇ ਅਬੋਹਰ ਰੋਡ ’ਤੇ ਬੱਸ ਅੱਡਾ ਨੇੜੇ ਹਰਸਿਮਰਤ ਕੌਰ ਬਾਦਲ ਦੇ ਕਾਫਲੇ ਨੂੰ ਕਿਸਾਨੀ ਝੰਡੇ ਦਿਖਾ ਕੇ ਵਿਰੋਧ ਕੀਤਾ। ਇਸ ਦੌਰਾਨ ਬੀਬਾ ਬਾਦਲ ਦੇ ਕਾਫ਼ਲੇ ਦੇ ਅੱਗੇ ਕਿਸਾਨਾਂ ਵੱਲੋਂ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਆਪਣੇ ਆਪ ਨੂੰ ਕਿਸਾਨ ਹਿਤੈਸੀ ਕਹਾਉਣ ਵਾਲੀ ਸ਼ੋ੍ਮਣੀ ਅਕਾਲੀ ਪਾਰਟੀ ਬਾਦਲ ਵੱਲੋਂ ਪਹਿਲਾਂ ਹੀ ਖੇਤੀ ਕਾਨੂੰਨਾਂ ’ਤੇ ਸਹਿਮਤੀ ਪ੍ਰਗਟਾਈ ਗਈ ਸੀ। ਕਿਸਾਨ ਆਗੁੂਆਂ ਨੇ ਕਿਹਾ ਕਿ ਜਦ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਸਿਆਸੀ ਪਾਰਟੀਆਂ ਦਾ ਵਿਰੋਧ ਜਾਰੀ ਰਹੇਗਾ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧ ਕੀਤੇ ਹੋਏ ਸਨ ਜਿਨ੍ਹਾਂ ਕਿਸਾਨਾਂ ਨੂੰ ਇਕ ਪਾਸੇ ਰੋਕ ਲਿਆ। ਇਸ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਦਾ ਕਾਫਲਾ ਰਵਾਨਾ ਹੋ ਗਿਆ।

Related posts

ਯੁੱਧ ਐਨ ਪੀ ਐਸ ਵਿਰੁੱਧ ਤਹਿਤ 1 ਅਗਸਤ ਨੂੰ ਰੋਸ ਮਾਰਚ ਕੀਤਾ ਜਾਵੇਗਾ !

admin

ਨਹਿਰੀ ਪਾਣੀ ਨਾਲ ਪੈਦਾਵਾਰ ਵਧੇਗੀ, ਬਿਜਲੀ ਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ: ਹਰਪਾਲ ਸਿੰਘ ਚੀਮਾ 

admin

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫਦ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨਾਲ ਕੀਤੀ ਮੁਲਾਕਾਤ

Bunty