Punjab

ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਕਾਂਗਰਸ ਛੁਪਾਉਣਾ ਚਾਹੁੰਦੀ ਆਪਣੀਆਂ ਨਾਕਾਮੀਆਂ : ਬੀਬਾ ਹਰਸਿਮਰਤ ਬਾਦਲ

ਸ੍ਰੀ ਮੁਕਤਸਰ ਸਾਹਿਬ – ਕਾਂਗਰਸ ਸਰਕਾਰ ਨੇ ਵੱਡੇ-ਵੱਡੇ ਇਸ਼ਤਿਹਾਰਾਂ ਦੇ ਰੂਪ ’ਚ ਲੋਕਾਂ ਨੂੰ ਵਿਕਾਸ ਦੇ ਨਾਮ ’ਤੇ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨਣਾ ਕਾਂਗਰਸ ਦੀ ਇੱਕ ਚਾਲ ਹੈ, ਕਿਉਂਕਿ ਕਾਂਗਰਸ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੀਆਂ ਨਾਕਾਮੀਆਂ ’ਤੇ ਪਰਦਾ ਪਾਉਣਾ ਚਾਹੁੰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ’ਚ ਸੰਬੋਧਨ ਕਰਦਿਆਂ ਕੀਤਾ। ਉਹ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ੋ੍ਰਮਣੀ ਅਕਾਲੀ ਵੱਲੋਂ ਦਿੱਤੇ ਗਏ 13 ਨੁਕਾਤੀ ਪ੍ਰੋਗਰਾਮਾਂ ਨੂੰ ਲੋਕਾਂ ਤਕ ਪੁੱਜਦਾ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਵਾਰਡਾਂ ’ਚ ਪੁੱਜੇ ਸਨ। ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਇਸ ਸਮੇਂ ਮੁਸ਼ਕਲ ਲੜਾਈ ਲੜ ਰਹੀ ਹੈ ਕਿਉਂਕਿ ਕਾਂਗਰਸ, ਆਪ ਤੇ ਭਾਜਪਾ ਦਾ ਇੱਕੋ-ਇੱਕ ਨਿਸ਼ਾਨਾ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਕਿਸਾਨੀ ਮੁੱਦੇ ’ਤੇ ਬੋਲਦਿਆਂ ਕਿਹਾ ਕਿ ਭਾਜਪਾ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦਾ ਵਿਰੋਧ ਸਭ ਤੋਂ ਪਹਿਲਾਂ ਅਕਾਲੀ ਦਲ ਵੱਲੋਂ ਕੀਤਾ ਗਿਆ ਕਿਉਂਕਿ ਅਕਾਲੀ ਦਲ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਲੋਕਾਂ ਦਾ ਵਿਸ਼ਵਾਸ ਹੈ ਤੇ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਦੇ ਕੀਤੇ ਗਏ ਕੰਮ ਹਨ, ਜਿਸ ਨੂੰ ਅਧਾਰ ਬਣਾ ਕੇ ਉਹ 2022 ਦੀਆਂ ਚੋਣਾਂ ਲੜਨ ਜਾ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਚੰਨੀ ਬਾਰੇ ਬੋਲਦਿਆਂ ਕਿਹਾ ਕਿ ਉਹ ਤਾਂ ਜ਼ਿਆਦਾਤਰ ਦਿੱਲੀ ਵਿਖੇ ਹੀ ਨਜ਼ਰ ਆਉਂਦੇ ਹਨ, ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ, ਸਗੋਂ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਵਾਸੀਆਂ ਦੇ ਦੁੱਖ ਨੂੰ ਸਮਝਣ। ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਦੋਂ ਵੀ ਪੰਜਾਬ ਦਾ ਵਿਕਾਸ ਹੋਇਆ ਹੈ ਉਹ ਸ਼੍ਰੋ੍ਰਮਣੀ ਅਕਾਲੀ ਦਲ ਨੇ ਹੀ ਕੀਤਾ ਹੈ। ਮਹਿੰਗਾਈ ਦਿਨ ਬ ਦਿਨ ਵੱਧਦੀ ਜਾ ਰਹੀ ਹੈ, ਹਰ ਤਰ੍ਹਾਂ ਦਾ ਟੈਕਸ ਪੰਜਾਬ ਸਰਕਾਰ ਵੱਲੋਂ ਲਗਾਇਆ ਜਾ ਰਿਹਾ ਹੈ ਤੇ ਫਿਰ ਖਜਾਨਾ ਖਾਲੀ ਹੋਣ ਦੀਆਂ ਦੁਹਾਈਆਂ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਜੋ ਸਰਕਾਰ ਦਿੱਲੀ ’ਚ ਵਿਕਾਸ ਨਹੀਂ ਕਰ ਸਕੀ ਉਹ ਪੰਜਾਬ ’ਚ ਕੀ ਕਰੇਗੀ। ਉਨ੍ਹਾਂ ਕੇਜਰੀਵਾਲ ਨੂੰ ਪ੍ਰਵਾਸੀ ਪੰਛੀ ਦੱਸਦਿਆਂ ਕਿਹਾ ਕਿ ਚੋਣਾਂ ਨਜ਼ਦੀਕ ਆਉਂਦੇ ਹੀ ਇਹ ਪੰਛੀ ਪੰਜਾਬ ਵੱਲ ਆ ਤੁਰਦੇ ਹਨ। ਇਸ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਸ੍ਰੀ ਟੁੱਟੀ ਗੰਢੀ ਸਾਹਿਬ ਤੇ ਸ੍ਰੀ ਤਰਨਤਾਰਨ ਸਾਹਿਬ ਵਿਖੇ ਵੀ ਨਤਮਸਤਕ ਹੋਏ ਤੇ ਅਕਾਲੀ ਆਗੂਆਂ ਤੇ ਵਰਕਰਾਂ ਦੇ ਕਾਫਲੇ ਨਾਲ ਸ਼ਹਿਰ ’ਚ ਰੋਡ ਸ਼ੋਅ ਵੀ ਕੀਤਾ। ਇਸ ਮੌਕੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਲੋਕ ਕਾਂਗਰਸ ਸਰਕਾਰ ਤੋਂ ਅੱਕ ਚੁੱਕੇ ਹਨ ਤੇ ਕਾਂਗਰਸ ਨੂੰ ਚਲਦਾ ਕਰਨ ਲਈ ਕਾਹਲੇ ਹਨ। ਇਸ ਮੌਕੇ ਅਕਾਲੀ ਆਗੂ ਮਨਜਿੰਦਰ ਸਿੰਘ ਬਿੱਟੂ, ਯੂਥ ਆਗੂ ਕਾਕੂ ਸੀਰਵਾਲੀ, ਸਿਆਸੀ ਸਕੱਤਰ ਬਿੰਦਰ ਗੋਨਿਆਣਾ ਆਦਿ ਤੋਂ ਇਲਾਵਾ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।

Related posts

‘ਟੁੱਟੀ ਗੰਢੀ’ ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕਰੀਏ – ਬੀਬੀ ਮਾਣੂੰਕੇ

admin

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ

admin