India

NEET UG 2021 ਮਾਮਲੇ ‘ਚ ਸਟੇਟਸ ਰਿਪੋਰਟ ਤਲਬ ਕਰਨ ਸਬੰਧੀ ਪਟੀਸ਼ਨ SC ਨੇ ਕੀਤੀ ਖਾਰਜ

ਨਵੀਂ ਦਿੱਲੀ – NEET UG 2021 ਪ੍ਰੀਖਿਆ ਵਿਚ ਹੋਈ ਹੇਰਾਫੇਰੀ ‘ਤੇ ਸਟੇਟਸ ਰਿਪੋਰਟ ਤਲਬ ਕਰਨ ਦੀ ਪਟੀਸ਼ਨ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ ਹੈ। ਜਸਟਿਸ ਐੱਲ ਨਾਗੇਸ਼ਵਰ ਰਾਵ ਦੀ ਬੈਂਚ ਨੇ 12 ਸਤੰਬਰ ਨੂੰ ਹੋਈ NEET US ਦੀ ਪ੍ਰੀਖਿਆ ਵਿਚ ਹੇਰਾਫੇਰੀ ਦੇ ਦੋਸ਼ ‘ਤੇ ਸਟੇਟਸ ਰਿਪੋਰਟ ਮੰਗਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨ ਖਾਰਜ ਕਰਦੇ ਹੋਏ ਜਸਟਿਸ ਨਾਗੇਸ਼ਵਰ ਰਾਵ ਨੇ ਕਿਹਾ ਕਿ ਇਸ ਮਾਮਲੇ ਵਿਚ ਦਖਲਅੰਦਾਜ਼ੀ ਨਾਲ ਪ੍ਰੀਖਿਆ ਦੇ ਸਬੰਧ ਵਿਚ ਉਲਝਣਾਂ ਤੇ ਸ਼ੱਕੇ ਪੈਦਾ ਹੋਣਗੇ ਨਾਲ ਹੀ, ਇਹ ਵਿਦਿਆਰਥੀਆਂ ਦੇ ਹਿੱਤ ਵਿਚ ਵੀ ਨਹੀਂ ਹੋਵੇਗਾ।

ਇਸ ਮਾਮਲੇ ਵਿਚ ਪਟੀਸ਼ਨਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਲਮਾਨ ਖੁਰਸ਼ੀਦ ਨੇ ਕਿਹਾ ਕਿ ਅਸੀਂ ਪ੍ਰੀਖਿਆ ਰੱਦ ਕਰਨ ਦੀ ਮੰਗ ਨਹੀਂ ਕਰ ਰਹੇ ਹਾਂ। ਅਸੀਂ ਮੰਗ ਕਰਦੇ ਹਾਂ ਕਿ ਜਾਂਚ ਰਿਪੋਰਟ ਚਾਰੋਂ ਐੱਫਆਈਆਰਜ਼ ਵਿਚ ਦਿੱਤੀ ਜਾਵੇ ਪਰ ਅਦਾਲਤ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਰਾਓ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ।ਜੇ ਉਹ ਕੋਈ ਨਿਰੀਖਣ ਦਿੰਦੇ ਹਨ ਤਾਂ ਇਸ ਦੇ ਕਈ ਅਰਥ ਕੱਢੇ ਜਾ ਸਕਦੇ ਹਨ, ਜਿਸ ਕਾਰਨ ਉਲਝਣ ਵੀ ਹੋ ਸਕਦੀ ਹੈ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin