ਨਵੀਂ ਦਿੱਲੀ – ਫਿਲਮ ਅਦਾਕਾਰ ਸ਼ਾਹਰੁਖ਼ ਖ਼ਾਨ ਦੇ ਬੇਟੇ ਆਰੀਅਨ ਖ਼ਾਨ ਦੇ ਬੇਟੇ ਆਰੀਅਨ ਖ਼ਾਨ ਨੂੰ ਹੁਣ ਕੁਝ ਦਿਨ ਹੋਰ ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿਚ ਰਹਿਣਾ ਪਵੇਗਾ। ਅੱਜ ਮੁੰਬਈ ਦੇ sessions court ਵਿਚ ਆਰੀਅਨ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ ਗਈ, ਜਿਸ ਵਿਚ ਕੋਰਟ ਨੇ ਆਰੀਅਨ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦੱਸਣਯੋਗ ਹੈ ਕਿ NDPS Court ਨੇ ਪਿਛਲੀ ਵਾਰ ਇਸ ਕੇਸ ਵਿਚ ਆਪਣਾ ਫ਼ੈਸਲਾ ਸੁਰੱਖਿਅਤ ਰੱਖਦੇ ਹੋਏ ਅਗਲੀ ਸੁਣਵਾਈ ਨੂੰ 20 ਅਕਤੂਬਰ ਤਕ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਅੱਜ ਫਿਰ ਤੋਂ ਆਰੀਅਨ ਦੇ ਵਕੀਲ ਅਮੀਤ ਦੇਸਾਈ ਤੇ ਨਾਰਕੋਟਿਕਸ ਕੰਟਰੋਲ ਬਿਊਰੋ, ਕੋਰਟ ਵਿਚ ਆਪਣਾ-ਆਪਣਾ ਪੱਖ ਰੱਖਣਗੇ ਤੇ ਆਰੀਅਨ ਦੀ ਰਿਹਾਈ ‘ਤੇ ਫ਼ੈਸਲਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਆਖਰੀ ਸੁਣਵਾਈ 14 ਅਕਤੂਬਰ ਨੂੰ ਹੋਈ ਸੀ ਜਦੋਂ ਕੋਰਟ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।