ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਵੱਲੋਂ ਮੰਗਲਵਾਰ ਨੂੰ ਨਵੀਂ ਪਾਰਟੀ ਦਾ ਐਲਾਨ ਕਰਦੇ ਹੀ ਕਾਂਗਰਸ ਭੜਕ ਗਈ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਦੇ ਇਸ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਾਕਿਸਤਾਨ ਜਾਂ ਚੀਨ ਤੋਂ ਨਹੀਂ ਬਲਕਿ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਗੱਦਾਰੀ ਤੋਂ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਕੈਪਟਨਨ ਅਮਰਿੰਦਰ ਸਿੰਘ ਅੱਜ ਕਿਸਾਨਾਂ ਦਾ ਮਸਲਾ ਹੱਲ ਕਰਨ ਦੀ ਗੱਲ ਕਰ ਰਹੇ ਹਨ ਪਰ ਉਨ੍ਹਾਂ ਬਤੌਰ ਮੁੱਖ ਮੰਤਰੀ ਇਹ ਮਸਲਾ ਕੇਂਦਰ ਸਰਕਾਰ ਕੋਲ ਨਹੀਂ ਚੁੱਕਿਆ। ਕੈਪਟਨ ਦੀ ਬਾਦਲਾਂ ਨਾਲ ਮਿਲੀਭੁਗਤ ਕਾਰਨ ਉਹ ਉਨ੍ਹਾਂ ਦਾ ਬਚਾਅ ਕਰਦੇ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਇਸੇ ਲਈ ਬੇਅਦਬੀ ਮਾਮਲੇ, ਟਰਾਂਸਪੋਰਟ ਮਾਫੀਆ ਤੇ ਨਸ਼ਿਆਂ ਦੇ ਮਾਮਲੇ ‘ਚ ਕਾਰਵਾਈ ਨਹੀਂ ਕੀਤੀ। ਰੰਧਾਵਾ ਨੇ ਕਿਹਾ ਕਿ ਕੈਪਟਨ ਮੌਕਾ ਪ੍ਰਸਤ ਹਨ। ਉਨ੍ਹਾਂ ਕਾਂਗਰਸ ਦੀ ਪਿੱਠ ‘ਚ ਛੂਰਾ ਮਾਰਿਆ ਹੈ।
previous post