Punjab

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਪੁਰਾਣੇ ਸ਼ਹਿਰ ਦੇ ਬਾਹਰਵਾਰ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਬਾਬਾ ਜਸਪਾਲ ਸਿੰਘ ਨਿਰਮਲ ਕੁਟੀਆ ਜੌਹਲਾਂ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅਜੈਬ ਸਿੰਘ ਅਭਿਆਸੀ ਆਦਿ ਨਗਰ ਕੀਰਤਨ ਵਿੱਚ ਸ਼ਾਮਲ ਹੋਏ। ਨਗਰ ਕੀਰਤਨ ਨੂੰ ਪੁਲਿਸ ਪਾਰਟੀ ਵੱਲੋਂ ਸਲਾਮੀ ਵੀ ਦਿੱਤੀ ਗਈ। ਨਗਰ ਕੀਰਤਨ ਵਿਚ ਸ਼ਬਦੀ ਜਥੇ, ਚੌਕੀ ਜਥੇ, ਗੱਤਕਾ ਪਾਰਟੀਆਂ, ਬੈਂਡ ਪਾਰਟੀਆਂ, ਸਕੂਲਾਂ ਦੇ ਬੱਚੇ ਸ਼ਾਮਲ ਹੋਏ। ਨਗਰ ਕੀਰਤਨ ਦਾ ਥਾਂ ਥਾਂ ਵਿਖੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਦੇ ਲਈ ਲੰਗਰ ਲਗਾਏ ਗਏ।

Related posts

ਅਮਰੀਕਨ ਸਿੱਖ ਪੰਜਾਬ ‘ਚ ਸਰਕਾਰੀ ਤਸ਼ੱਦਦ ਦਾ ਸ਼ਿਕਾਰ ਨੌਜਵਾਨਾਂ ਨੂੰ ਲੀਗਲ ਏਡ ਦੇਣਗੇ

admin

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

admin

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin