Punjab

ਢਹਿ ਢੇਰੀ ਹੋ ਰਿਹਾ ਦੇਸ਼ ਦਾ ਸਭ ਤੋਂ ਪੁਰਾਣਾ ਬਠਿੰਡੇ ਦਾ ਕਿਲਾ ਮੁਬਾਰਕ

ਬਠਿੰਡਾ – ਆਪਣੇ ਅੰਦਰ 1900 ਸਾਲਾਂ ਦਾ ਇਤਿਹਾਸ ਸਮੋਈ ਬੈਠੇ ਬਠਿੰਡਾ ਦੇ ਕਿਲ੍ਹਾ ਮੁਬਾਰਕ ਦੀ ਸਮੇਂ ਦੀਆਂ ਸਰਕਾਰਾਂ ਵੱਲੋਂ ਸਾਰ ਨਾ ਲਏ ਜਾਣ ਕਾਰਨ ਇਸਦੇ ਵਜੂਦ ਨੂੰ ਖਤਰਾ ਪੈਦਾ ਹੋ ਗਿਆ ਹੈ। ਕਿਲ੍ਹੇ ਦਾ ਕਾਫ਼ੀ ਹਿੱਸਾ ਖੰਡਰ ਦਾ ਰੂਪ ਧਾਰਨ ਕਰ ਚੁੱਕਾ ਹੈ। ਭਾਵੇਂ ਹੁਣ ਕਿਲ੍ਹੇ ਅੰਦਰ ਮੁਰੰਮਤ ਦਾ ਕੰਮ ਚੱਲ ਰਿਹਾ ਹੈ ਪਰ ਕਈ ਥਾਵਾਂ ਤੋਂ ਬਾਹਰੀ ਚਾਰਦਿਵਾਰੀ ਤੇ ਬੁਰਜ ਢਹਿ ਢੇਰੀ ਹੋ ਰਹੇ ਹਨ। ਹੁਣ ਮੀਂਹ ‘ਤੇ ਮਜਦੂਰਾਂ ਦੀ ਘਾਟ ਕਾਰਨ ਇਕ ਵਾਰ ਫਿਰ ਕਿਲ੍ਹੇ ਦੀ ਮੁਰੰਮਤ ਦਾ ਕੰਮ ਰੁਕ ਗਿਆ ਹੈ। ਹਰ ਸਾਲ ਬਰਸਾਤਾਂ ’ਚ ਕਿਲੇ ਦਾ ਕੋਈ ਨਾ ਕੋਈ ਹਿੱਸਾ ਡਿੱਗ ਰਿਹਾ ਹੈ। ਧੋਬੀਘਾਟ ਵਾਲੇ ਪਾਸੇ ਤਾਂ ਹਾਲਾਤ ਹੋਰ ਵੀ ਮਾੜੇ ਹਨ ਕਈ ਥਾਵਾਂ ਤੋਂ ਕਿਲੇ ਦਾ ਵੱਡਾ ਹਿੱਸਾ ਡਿੱਗ ਚੁੱਕਾ ਹੈ। ਲੋਕਾਂ ਦੀ ਉਮੀਦ ਅਨੁਸਾਰ ਕਿਲ੍ਹੇ ਨੂੰ ਬਚਾਉਣ ਲਈ ਕੰਮ ਨਹੀਂ ਹੋ ਰਿਹਾ। ਇਤਿਹਾਸਕਾਰਾਂ ਮੁਤਾਬਕ ਇਸ ਕਿਲ੍ਹੇ ਨੂੰ ਰਾਜਾ ਦਾਬ ਨੇ 90-110 ਈਸਵੀ ਵਿਚਕਾਰ ਬਣਾਇਆ ਸੀ। ਰਾਜਾ ਵਿਨੈ ਪਾਲ ਕਾਰਨ ਇਸ ਕਿਲ੍ਹੇ ਦਾ ਨਾਂ ਵਿਕਰਮਗੜ੍ਹ ਪਿਆ। ਉਸ ਪਿਛੋਂ ਰਾਜਾ ਜੈਪਾਲ ਨੇ ਕਿਲੇ ਦਾ ਨਾਂ ਜੈਪਾਲਗੜ ਕਰ ਦਿੱਤਾ। ਮੱਧ-ਕਾਲ ਵਿਚ ਭੱਟੀ ਰਾਓ ਰਾਜਪੂਤ ਨੇ ਕਿਲ੍ਹੇ ਨੂੰ ਨਵੇਂ ਸਿਰਿਓ ਬਣਾਇਆ ਤੇ ਕਿਲੇ ਦਾ ਨਾਮ ਭੱਟੀਵਿੰਡਾ ਰੱਖਿਆ। ਇਸ ਕਰਕੇ ਸ਼ਹਿਰ ਦਾ ਨਾਂ ਪਹਿਲਾਂ ਭਟਿੰਡਾ ਅਤੇ ਫਿਰ ਬਠਿੰਡਾ ਪਿਆ। 22 ਜੂਨ 1706 ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਕਿਲ੍ਹੇ ਵਿਚ ਚਰਨ ਪਾਏ ਸਨ। ਮਹਾਰਾਜਾ ਕਰਮ ਸਿੰਘ ਪਟਿਆਲਾ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਬਣਾ ਕੇ ਕਿਲ੍ਹੇ ਦਾ ਨਾਂ ਗੋਬਿੰਦਗੜ੍ਹ ਰੱਖਿਆ। ਬੇਗਮ ਰਜ਼ੀਆ ਸੁਲਤਾਨਾ 1239 ਤੋਂ 1240 ਤਕ ਬਠਿੰਡਾ ਦੇ ਇਸ ਕਿਲ੍ਹੇ ਵਿਚਲੇ ਸੰਮਨ ਬੁਰਜ ’ਚ ਕੈਦ ਰਹੀ ਸੀ। ਸੈਰ ਸਪਾਟਾ ਵਿਭਾਗ ਪੰਜਾਬ ਵਲੋਂ ਹੁਣ ਇਸ ਕਿਲੇ ਦਾ ਨਾਮ ਬਦਲ ਕੇ ਰਜ਼ੀਆ ਕਿਲ੍ਹਾ ਰੱਖ ਦਿੱਤਾ ਗਿਆ ਹੈ।

Related posts

ਹੋਲਾ ਮਹੱਲਾ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ: ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਵਾਸੀ ਮਜ਼ਦੂਰ ਵਲੋਂ ਸ਼ਰਧਾਲੂਆਂ ਉਪਰ ਹਮਲਾ !

admin

ਵਿਜੈ ਗਰਗ ਦੀ ਕਿਤਾਬ, “ਸੈਨਿਕ ਸਕੂਲ ਪ੍ਰਵੇਸ਼ ਪ੍ਰੀਖਿਆ”, ਪ੍ਰਿੰਸੀਪਲ ਸੰਧਿਆ ਬਠਲਾ ਦੁਆਰਾ ਲੋਕ ਅਰਪਣ !

admin