ਨਵੀਂ ਦਿੱਲੀ – ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਕਮੀ ਆ ਰਹੀ ਹੈ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 16,326 ਨਵੇਂ ਕੇਸ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ 666 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਵੇਰੇ ਜਾਰੀ ਅੰਕੜਿਆਂ ਦੇ ਅਨੁਸਾਰ ਦੇਸ਼ ਵਿਚ ਸਰਗਰਮ ਮਾਮਲਿਆਂ ਦੀ ਗਿਣਤੀ 1,73,728 ਤਕ ਪਹੁੰਚ ਗਈ ਹੈ। ਹਾਲਾਂਕਿ ਕੱਲ੍ਹ ਦੇ ਮੁਕਾਬਲੇ ਅੱਜ ਜ਼ਿਆਦਾ ਮਾਮਲੇ ਦਰਜ ਕੀਤੇ ਗਏ ਹਨ ਕਿਉਂਕਿ ਬੀਤੇ ਦਿਨ 15 ਹਜ਼ਾਰ ਤੋਂ ਵੱਧ ਕੇਸ ਦਰਜ ਕੀਤੇ ਗਏ ਸਨ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਪਿਛਲੇ ਦਿਨ ਕੋਰੋਨਾ ਦੇ 15,786 ਨਵੇਂ ਮਾਮਲੇ ਸਾਹਮਣੇ ਆਏ ਹਨ। ਭਾਰਤ ਵਿਚ ਸ਼ੁੱਕਰਵਾਰ ਨੂੰ ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਕਮੀ ਆਈ ਹੈ। ਇਸ ਦਾ ਇਕ ਹੋਰ ਵੱਡਾ ਕਾਰਨ ਕੇਰਲ ਰਾਜ ਵਿਚ ਪਿਛਲੇ ਦਿਨੀਂ ਕੋਰੋਨਾ ਸੰਕਰਮਣ ਦਾ ਸਾਹਮਣੇ ਆਉਣਾ ਹੈ। ਇਨ੍ਹਾਂ ਮਾਮਲਿਆਂ ਦੇ ਨਾਲ ਹੀ 160 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ।ਇਸ ਜਾਨਲੇਵਾ ਵਾਇਰਸ ਕਾਰਨ ਹੁਣ ਤਕ ਦੇਸ਼ ਵਿਚ 453708 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਵਿਰੁੱਧ ਲੜ ਰਹੇ ਮਰੀਜ਼ਾਂ ਦੀ ਵੱਡੀ ਗਿਣਤੀ ਨੇ ਵੀ ਇਸ ਨੂੰ ਹਰਾ ਦਿੱਤਾ ਹੈ। ਦੇਸ਼ ਵਿਚ ਹੁਣ ਤਕ 33532126 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਕੋਰੋਨਾ ਵਿਰੁੱਧ ਜੰਗ ਲੜ ਰਹੇ ਭਾਰਤ ਨੇ 21 ਅਕਤੂਬਰ 2021 ਨੂੰ 100 ਕਰੋੜ ਟੀਕਾਕਰਨ ਨੂੰ ਪਾਰ ਕਰ ਲਿਆ ਹੈ, ਜਿਸ ਤੋਂ ਬਾਅਦ ਦੇਸ਼ ਵਿਚ ਟੀਕਿਆਂ ਦੀ ਗਿਣਤੀ 1,01,30,28,411 ਤਕ ਪਹੁੰਚ ਗਈ ਹੈ।