India

ਪਹਾੜਾਂ ‘ਚ ਬਰਫਬਾਰੀ, ਦੇਸ਼ ਦੇ ਕਈ ਰਾਜਾਂ ‘ਚ ਗਰਜ ਨਾਲ ਭਾਰੀ ਮੀਂਹ ਦੀ ਸੰਭਾਵਨਾ

ਨਵੀਂ ਦਿੱਲੀ – ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਪਿਛਲੇ ਦਿਨੀਂ ਭਾਰੀ ਮੀਂਹ ਪਿਆ। ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਬਹੁਤ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਦੇਸ਼ ਦੇ ਕਈ ਸੂਬਿਆਂ ‘ਚ ਇਕ ਵਾਰ ਫਿਰ ਮੌਸਮ ‘ਚ ਬਦਲਾਅ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਪੱਛਮੀ ਰਾਜਸਥਾਨ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ -ਕਸ਼ਮੀਰ ਲਈ ਸੰਤਰੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਮੈਦਾਨੀ ਇਲਾਕਿਆਂ ‘ਚ ਭਾਰੀ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਅਤੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਜਾਂ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਸੀ। ਇਸ ਤੋਂ ਬਾਅਦ ਸ਼ਨੀਵਾਰ ਨੂੰ ਕਸ਼ਮੀਰ ਦੇ ਉਪਰਲੇ ਪਹਾੜੀ ਇਲਾਕਿਆਂ ਵਿੱਚ ਭਾਰੀ ਬਰਫਬਾਰੀ ਹੋਈ। ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਬਰਫਬਾਰੀ ਵੀ ਹੋ ਰਹੀ ਹੈ।

Related posts

ਉਬੇਰ ਇੰਡੀਆ ਤੇ ਦੱਖਣੀ ਏਸ਼ੀਆ ਦੇ ਪ੍ਰੈਜ਼ੀਡੈਂਟ ਪ੍ਰਭਜੀਤ ਸਿੰਘ !

admin

‘ਆਪ’ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਨਵਾਂ ਫੁਰਮਾਨ ਜਾਰੀ

editor

11 ਸੂਬਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ

editor