Punjab

ਚੰਨੀ ਸਰਕਾਰ ਖ਼ਰਾਬ ਫ਼ਸਲਾਂ ਦਾ 100 ਫ਼ੀਸਦੀ ਮੁਆਵਜ਼ਾ ਦੇਵੇ : ਅਨਮੋਲ ਗਗਨ ਮਾਨ

ਖਰੜ – ਆਮ ਆਦਮੀ ਪਾਰਟੀ (ਆਪ) ਪੰਜਾਬ ਯੂਥ ਵਿੰਗ ਦੀ ਸੂਬਾ ਪ੍ਰਧਾਨ ਤੇ ਹਲਕਾ ਖਰੜ ਤੋਂ ਇੰਚਾਰਜ ਅਨਮੋਲ ਗਗਨ ਮਾਨ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਕਦੇ ਵੀ ਪੂਰੇ ਨਹੀਂ ਕੀਤੇ। ਉਨ੍ਹਾਂ ਨੇ ਚੰਨੀ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਖ਼ਰਾਬ ਫ਼ਸਲਾਂ ਦਾ 100 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇ।

ਐਤਵਾਰ ਨੂੰ ਹਲਕਾ ਖਰੜ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਅਨਮੋਲ ਗਗਨ ਮਾਨ ਨੇ ਕਿਹਾ, ”ਕਾਂਗਰਸ ਦੇ ਰਾਜ ‘ਚ ਨਾ ਤਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਹੋਇਆ, ਨਾ ਕਦੇ ਫ਼ਸਲਾਂ ਦਾ ਸਹੀ ਮੁਆਵਜ਼ਾ ਮਿਲਿਆ। ਮੋਦੀ ਅਤੇ ਚੰਨੀ ਸਰਕਾਰ ਕਿਸਾਨਾਂ ਦੀ ਸਾਰ ਲੈਣ ਦੀ ਜਗ੍ਹਾ ਝੋਨੇ ‘ਚ ਜ਼ਿਆਦਾ ਨਮੀ ਦੇ ਨਾਂ ‘ਤੇ ਕਿਸਾਨਾਂ ਦੀ ਫ਼ਸਲ ਨਾ ਖ਼ਰੀਦ ਕੇ ਕਿਸਾਨਾਂ ਨੂੰ ਪਰੇਸ਼ਾਨ ਕਰ ਰਹੀਆਂ ਹਨ। ਅਨਮੋਲ ਗਗਨ ਮਾਨ ਨੇ ਕਿਹਾ ਕਿ ਅੰਮਿ੍ਤਸਰ ਅਤੇ ਤਰਨਤਾਰਨ ਸਮੇਤ ਪੰਜਾਬ ਦੇ ਕੁੱਝ ਜ਼ਿਲਿ੍ਹਆਂ ‘ਚ ਗੜ੍ਹੇ ਪੈਣ ਕਾਰਨ ਅਤੇ ਮਾਲਵਾ ਖੇਤਰ ‘ਚ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਬਰਬਾਦ ਹੋਈਆਂ ਫ਼ਸਲਾਂ ਦਾ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾਵੇ।

ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਕਿ ਝੋਨੇ ਦੀ ਫ਼ਸਲ ‘ਚ ਨਮੀਂ ਦੀ ਮਾਤਰਾ ਤੋਂ ਛੋਟ ਹਾਸਲ ਕਰਨ ਲਈ ਮੋਦੀ ਸਰਕਾਰ ‘ਤੇ ਦਬਾਅ ਪਾਇਆ ਜਾਵੇ ਅਤੇ ਝੋਨੇ ਦੀ ਖ਼ਰੀਦ ਨੂੰ ਤੇਜ਼ ਕੀਤਾ ਜਾਵੇ।

Related posts

29 ਜੂਨ ਨੂੰ ਪੰਜਾਬ ਕੈਬਨਿਟ ਤੇ ਸਾਰੇ ਸਿੱਖ ਵਿਧਾਇਕਾਂ ਨੂੰ ਅਕਾਲ ਤਖ਼ਤ ਅੱਗੇ ਪੇਸ਼ ਹੋਣ ਦੇ ਹੁਕਮ

admin

ਬਿਕਰਮ ਮਜੀਠੀਆ ਨੂੰ ਅਗਾਊਂ ਜ਼ਮਾਨਤ ਮਿਲੀ

admin

ਹਰਸ਼ਿਤ ਨੇ 81 ਕਿਲੋਗ੍ਰਾਮ ‘ਚ ਸੋਨ ਤਮਗਾ ਜਿੱਤ ਕੇ ਅੰਤਰਰਾਸ਼ਟਰੀ ਜੂਡੋ ਲਈ ਕੁਆਲੀਫਾਈ ਕੀਤਾ

admin