ਚੰਡੀਗੜ੍ਹ – ਪੰਜਾਬ ਸਰਕਾਰ ਨੇ ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫ਼ਸਲ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਨੇ ਕਾਫੀ ਨੁਕਸਾਨ ਕੀਤਾ ਸੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੁਦ ਖੇਤਾਂ ਵਿੱਚ ਜਾ ਕੇ ਨੁਕਸਾਨ ਦਾ ਜਾਇਜ਼ਾ ਲਿਆ। ਸੂਬਾ ਸਰਕਾਰ ਨੇ ਹੁਣ 416 ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।ਮਾਲ ਮੰਤਰੀ ਅਰੁਣਾ ਚੌਧਰੀ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਜਿਨ੍ਹਾਂ ਦੀ ਫਸਲ 26 ਤੋਂ 26 ਤੋਂ 32 ਫੀਸਦੀ ਤੱਕ ਨੁਕਸਾਨੀ ਗਈ ਹੈ, ਉਨ੍ਹਾਂ ਨੂੰ 2000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। 33 ਤੋਂ 74 ਫੀਸਦੀ ਨੁਕਸਾਨ ਲਈ 5400 ਰੁਪਏ ਪ੍ਰਤੀ ਏਕੜ ਅਤੇ 76 ਤੋਂ 100 ਫੀਸਦੀ ਨੁਕਸਾਨ ਲਈ 12000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ।
previous post