India

ਅਰਵਿੰਦ ਕੇਜਰੀਵਾਲ ਸਮੇਤ 9 ਵਿਧਾਇਕਾਂ ਨੂੰ ਕੋਰਟ ਦਾ ਨੋਟਿਸ

ਨਵੀਂ ਦਿੱਲੀ – ਸਾਲ 2018 ‘ਚ ਦਿੱਲੀ ਦੇ ਤੱਤਕਾਲੀ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਕਥਿਤ ਤੌਰ ‘ਤੇ ਕੁੱਟਮਾਰ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ। ਦਿੱਲੀ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਹੋਰਨਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਵਿਚ 2018 ‘ਚ ਕਥਿਤ ਤੌਰ ‘ਤੇ ਦਿੱਲੀ ਦੇ ਤੱਤਕਾਲੀ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ‘ਤੇ ਹਮਲਾ ਕਰਨ ਦੇ ਇਕ ਮਾਮਲੇ ‘ਚ ਦੋਸ਼ ਮੁਕਤ ਕਰਨ ਨੂੰ ਚੁਣੌਤੀ ਦਿੱਤੀ ਗਈ ਹੈ।

ਦੱਸ ਦੇਈਏ ਕਿ ਇਸ ਮਾਮਲੇ ‘ਚ ਦਿੱਲੀ ਰਾਊਜ਼ ਐਵੀਨਿਊ ਕੋਰਟ ਨੇ ਆਮ ਆਦਮੀ ਪਾਰਟੀ (AAP) ਦੇ 2 ਵਿਧਾਇਕਾਂ ‘ਤੇ ਦੋਸ਼ ਤੈਅ ਕੀਤੇ ਸਨ, ਜਦਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ 9 AAP ਵਿਧਾਇਕਾਂ ਨੂੰ ਬਰੀ ਕਰ ਦਿੱਤਾ ਗਿਆ ਸੀ। ਕੋਰਟ ਨੇ AAP ਵਿਧਾਇਕ ਅਮਾਨਤੁੱਲ੍ਹਾ ਖਾਨ ਤੇ ‘ਆਪ’ ਵਿਧਾਇਕ ਪ੍ਰਕਾਸ਼ ਜਰਵਾਲ ‘ਤੇ ਦੋਸ਼ ਤੈਅ ਕੀਤੇ। ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਸਮੇਤ ਕਈ ਹੋਰ ਮੁਲਜ਼ਮਾਂ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਅਦਾਲਤ ‘ਚ ਚੁਣੌਤੀ ਦਿੱਤੀ ਗਈ ਹੈ।

Related posts

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin

ਕਾਰਤਿਕ ਆਰੀਅਨ ਨੂੰ ਵੀ ਸੁਸ਼ਾਂਤ ਸਿੰਘ ਰਾਜਪੂਤ ਵਾਂਗ ਨਿਸ਼ਾਨਾ ਬਣਾਇਆ ਜਾ ਰਿਹੈ ?

admin

ਤੇਜ਼ ਗੱਡੀ ਕਾਰਣ ਹਾਦਸੇ ਦੇ ਨੁਕਸਾਨ ਲਈ ਮੁਆਵਜ਼ੇ ਦੇ ਹੱਕਦਾਰ ਨਹੀਂ : ਸੁਪਰੀਮ ਕੋਰਟ

admin