ਚੰਡੀਗੜ੍ਹ – ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਬੁੱਧਵਾਰ ਨੂੰ ਇੰਡੀਅਨ ਨੈਸ਼ਨਲ ਕਾਂਗਰਸ (ਆਈਐੱਨਸੀ) ਦੀ ਮੁੱਢਲੀ ਮੈਂਬਰਸ਼ਿਪ ਤੋਂ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਟਵੀਟ ਕਰ ਕੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ, “ਮਾਨਯੋਗ ਕਾਂਗਰਸ ਪ੍ਰਧਾਨ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ।”ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਐਲਾਨ ਵੀ ਕੀਤਾ ਸੀ।