Punjab

ਬੇਅਦਬੀ ਮਾਮਲੇ ’ਚ SIT ਡੇਰਾ ਮੁਖੀ ਤੋਂ ਅੱਠ ਨਵੰਬਰ ਨੂੰ ਕਰੇਗੀ ਪੁੱਛਗਿੱਛ

ਫਰੀਦਕੋਟ – ਹਾਈਕੋਰਟ ਵੱਲੋਂ ਬੇਅਦਬੀ ਮਾਮਲੇ ’ਚ ਐਸਆਈਟੀ ਨੂੰ ਸੁਨਾਰੀਆ ਜੇਲ ’ਚ ਜਾ ਕੇ ਪੁੱਛਗਿੱਛ ਕਰਨ ਦੀ ਇਜਾਜਤ ਮਿਲਣ ਤੋਂ ਬਾਅਦ ਐਸਆਈਟੀ ਪੂਰੀ ਤਰਾਂ ਤਿਆਰ ਹੈ। ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐੱਸਆਈਟੀ ਦੇ ਮੁਖੀ ਸੁਰਿੰਦਰਪਾਲ ਸਿੰਘ ਪਰਮਾਰ ਆਈ ਜੀ ਬਾਰਡਰ ਰੇਂਜ਼ ਅਤੇ ਏਆਈਜੀ ਡਾਕਟਰ ਰਜਿੰਦਰ ਸਿੰਘ ਸੋਹਲ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨਾਂ ਦੀ ਟੀਮ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਲਈ ਸੁਨਾਰੀਆਂ ਜੇਲ ’ਚ 8 ਨਵੰਬਰ ਨੂੰ ਪੂਰੀ ਟੀਮ ਸਮੇਤ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐੱਸਆਈਟੀ ਵਲੋਂ ਬੇਅਦਬੀ ਮਾਮਲੇ ’ਚ ਮਿਲੇ ਸਬੂਤਾਂ ਦੇ ਆਧਾਰ ’ਤੇ ਡੇਰਾ ਮੁਖੀ ਦੀ ਭੂਮਿਕਾ ਨੂੰ ਲੈ ਕੇ ਪੁੱਛੇ ਜਾਣ ਵਾਲੇ ਸਵਾਲਾਂ ਲਈ ਪੂਰੀ ਤਰਾਂ ਤਿਆਰੀ ਕੀਤੀ ਗਈ ਹੈ। ਬੇਅਦਬੀ ਮਾਮਲੇ ਨਾਲ ਜੁੜੀ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦਵਾਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਕਰਨ ਦੇ ਕੇਸ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਜਾਮ ਰਹੀਮ ਖਿਲਾਫ ਫਰੀਦਕੋਟ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੋਇਆ ਹੈ। ਬੀਤੀ 25 ਅਕਤੂਬਰ ਨੂੰ ਡੇਰਾ ਮੁਖੀ ਦਾ ਫਰੀਦਕੋਟ ਦੀ ਅਦਾਲਤ ਤੋਂ 29 ਅਕਤੂਬਰ ਲਈ ਪੋ੍ਡਕਸ਼ਨ ਵਰੰਟ ਵੀ ਜਾਰੀ ਕਰਵਾਇਆ ਸੀ ਪਰ ਫਰੀਦਕੋਟ ਦੀ ਅਦਾਲਤ ’ਚ ਪੇਸ਼ੀ ਤੋਂ ਇਕ ਦਿਨ ਪਹਿਲਾਂ 28 ਅਕਤੂਬਰ ਨੂੰ ਹਾਈਕੋਰਟ ਨੇ ਡੇਰਾ ਮੁਖੀ ਦੇ ਵਰੰਟ ’ਤੇ ਰੋਕ ਲਾ ਦਿੱਤੀ ਅਤੇ ਐਸਆਈਟੀ ਨੂੰ ਸੁਨਾਰੀਆ ਜੇਲ ’ਚ ਜਾ ਕੇ ਪੁੱਛਗਿੱਛ ਕਰਨ ਦੀ ਇਜਾਜਤ ਦੇ ਦਿੱਤੀ। ਐੱਸਆਈਟੀ ਉਕਤ ਮਾਮਲੇ ਵਿੱਚ ਹਾਈਕੋਰਟ ’ਚ 12 ਨਵੰਬਰ ਨੂੰ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਪੁੱਛਗਿੱਛ ਕਰਨ ਲਈ ਯਤਨਸ਼ੀਲ ਹੈ ਤਾਂ ਜੋ ਹਾਈਕੋਰਟ ’ਚ ਵਿਸਤਿ੍ਤ ਰਿਪੋਰਟ ਪੇਸ਼ ਕੀਤੀ ਜਾ ਸਕੇ। ਉਨਾ ਆਖਿਆ ਕਿ ਜੇਕਰ ਡੇਰਾ ਮੁਖੀ ਨੇ ਸਹਿਯੋਗ ਨਾ ਦਿੱਤਾ ਤਾਂ ਉਹ ਹਾਈਕੋਰਟ ਤੋਂ ਅਗਲੇ ਆਦੇਸ਼ ਦੀ ਮੰਗ ਕਰਨਗੇ। ਜਿਕਰਯੋਗ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀਆਂ ਤਿੰਨਾ ਘਟਨਾਵਾਂ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਪਾਵਨ ਸਰੂਪ ਚੋਰੀ ਕਰਨ ਅਤੇ ਇਤਰਾਜਯੋਗ ਪੋਸਟਰ ਲਾਉਣ ਦੀਆਂ ਘਟਨਾਵਾਂ ਵਿੱਚ ਡੇਰਾ ਸਿਰਸਾ ਦੇ ਛੇ ਪੇ੍ਮੀਆਂ ਨੂੰ ਗਿ੍ਫਤਾਰ ਕੀਤਾ ਸੀ, ਉਨਾਂ ਖਿਲਾਫ ਚਲਾਨ ਵੀ ਪੇਸ਼ ਕੀਤਾ ਜਾ ਚੁੱਕਾ ਹੈ, ਜਦਕਿ ਪਾਵਨ ਸਰੂਪ ਚੋਰੀ ਕਰਨ ਦੀ ਘਟਨਾ ’ਚ ਐੱਸਆਈਟੀ ਨੇ ਜੁਲਾਈ 2020 ਵਿੱਚ 7 ਡੇਰਾ ਪੇ੍ਮੀਆਂ ਨੂੰ ਗਿ੍ਫਤਾਰ ਕੀਤਾ ਸੀ, ਪੁੱਛਗਿੱਛ ਖਤਮ ਹੋਣ ਦੇ ਕੁਝ ਦਿਨ ਬਾਅਦ ਹੀ ਉਕਤ ਡੇਰਾ ਪੇ੍ਮੀਆਂ ਸਮੇਤ ਡੇਰੇ ਦੀ ਰਾਸ਼ਟਰੀ ਕਮੇਟੀ ਦੇ ਤਿੰਨ ਮੈਂਬਰਾਂ ਤੇ ਡੇਰਾ ਮੁਖੀ ਖਿਲਾਫ ਅਦਾਲਤ ’ਚ ਚਾਰਜਸ਼ੀਟ ਦਾਖਲ ਕੀਤੀ ਗਈ ਸੀ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin