ਨਵੀਂ ਦਿੱਲੀ – ਰਾਜਧਾਨੀ ਦਿੱਲੀ ‘ਚ ਦੀਵਾਲੀ ‘ਤੇ ਪਾਬੰਦੀ ਦੇ ਬਾਵਜੂਦ ਪਟਾਕੇ ਚਲਾਏ ਗਏ, ਜਿਸ ਕਾਰਨ ਰਾਜਧਾਨੀ ‘ਚ ਹਵਾ ਪ੍ਰਦੂਸ਼ਣ ਗੰਭੀਰ ਸ਼੍ਰੇਣੀ ‘ਚ ਪਹੁੰਚ ਗਿਆ ਹੈ। ਧਿਆਨ ਦੇਣ ਯੋਗ ਹੈ ਕਿ ਹਰ ਸਾਲ ਦੀਵਾਲੀ ਦੇ ਮੌਕੇ ‘ਤੇ ਹਵਾ ਪ੍ਰਦੂਸ਼ਣ ਗੰਭੀਰ ਪੱਧਰ ‘ਤੇ ਪਹੁੰਚ ਜਾਂਦਾ ਹੈ ਪਰ ਇਸ ਵਾਰ ਪਾਬੰਦੀ ਦੇ ਬਾਵਜੂਦ ਲੋਕਾਂ ਨੇ ਪਟਾਕੇ ਬਹੁਤ ਜ਼ਿਆਦਾ ਫੂਕੇ। ਪ੍ਰਦੂਸ਼ਣ ਨੂੰ ਰੋਕਣ ਲਈ ਦਿੱਲੀ ਸਰਕਾਰ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵਿਸ਼ੇਸ਼ ਘੋਲ ਦਾ ਛਿੜਕਾਅ ਵੀ ਕੀਤਾ ਸੀ ਤੇ ਫਿਰ ਪਟਾਕਿਆਂ ਨੂੰ ਸਟੋਰ ਕਰਨ ਅਤੇ ਵੇਚਣ ‘ਤੇ ਪਾਬੰਦੀ ਲਗਾ ਦਿੱਤੀ ਸੀ। ਦਿੱਲੀ ‘ਚ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਹੋ ਗਈ ਹੈ। ਨੋਇਡਾ ਤੇ ਗਾਜ਼ੀਆਬਾਦ ਦੇ ਕਈ ਖੇਤਰਾਂ ‘ਚ ਏਅਰ ਕੁਆਲਿਟੀ ਇੰਡੈਕਸ (AQI) ਵਿੱਚ ਵੀ ਤੇਜ਼ੀ ਨਾਲ ਵਾਧਾ ਹੋਇਆ ਹੈ। ਰਾਜਧਾਨੀ ਦੇ ਹਰ ਖੇਤਰ ‘ਚ ਹਵਾ ਦੀ ਗੁਣਵੱਤਾ ਅੱਧੀ ਰਾਤ ਤਕ ਗੰਭੀਰ ਪੱਧਰ ਨੂੰ ਪਾਰ ਕਰ ਚੁੱਕੀ ਸੀ। ਦਿੱਲੀ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਨੋਇਡਾ ਅਤੇ ਗਾਜ਼ੀਆਬਾਦ ਸ਼ਹਿਰ ‘ਚ AQI 999 ਰਿਕਾਰਡ ਪੱਧਰ ਤਕ ਪਹੁੰਚ ਗਿਆ ਹੈ। ਸਵੇਰ ਵੇਲੇ ਵੀ ਹਵਾ ਦਾ AQI ਪੱਧਰ 999 ‘ਤੇ ਰਹਿੰਦਾ ਹੈ। ਤੁਹਾਨੂੰ ਦੱਸ ਦੇਈਏ ਕਿ ਜਦੋਂ AQI ਨੂੰ ਮਾਪਿਆ ਜਾਂਦਾ ਹੈ, ਤਾਂ ਇਸ ਵਿੱਚ ਵੱਧ ਤੋਂ ਵੱਧ 999 ਹੀ ਦਰਜ ਕੀਤੇ ਜਾ ਸਕਦੇ ਹਨ। ਇਸ ਤੋਂ ਵੱਧ AQI ਵਿੱਚ ਕੋਈ ਵਿਕਲਪ ਨਹੀਂ ਹੈ, ਇਹੀ ਕਾਰਨ ਹੈ ਕਿ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਗੰਭੀਰ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ। 400 ਅਤੇ 500 ਦੇ ਵਿਚਕਾਰ AQI ਦਾ ਹੋਣਾ ਵੀ ਗੰਭੀਰ ਮੰਨਿਆ ਜਾਂਦਾ ਹੈ। ਦਿੱਲੀ, ਨੋਇਡਾ ਅਤੇ ਗਾਜ਼ੀਆਬਾਦ ਵਿੱਚ ਵੀ ਸਵੇਰੇ AQI 999 ਰਿਕਾਰਡ ਕੀਤਾ ਜਾਂਦਾ ਹੈ।