Punjab

ਜੇਲ੍ਹ ’ਚ ਸਿੱਖ ਨੌਜਵਾਨ ਦੀ ਪਿੱਠ ਤੇ ‘ਅੱਤਵਾਦੀ’ ਲਿਖਣ ਦਾ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲਿਆ

ਨੰਗਲ – ਬੀਤੇ ਦਿਨੀਂ ਬਰਨਾਲਾ ਜ਼ਿਲ੍ਹਾ ਜੇਲ੍ਹ ’ਚ ਸਿੱਖ ਨੌਜਵਾਨ ਦੀ ਪਿੱਠ ਤੇ ਅੱਤਵਾਦੀ ਲਿਖਣ ਦੀ ਘਟਨਾ ਦਾ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲੈਂਦਿਆ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਭਾਰਤ ਸਰਕਾਰ ਦੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਕੌਮੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਮੁੱਖ ਸਕੱਤਰ ਪੰਜਾਬ ਨੂੰ ਪੱਤਰ ਜਾਰੀ ਕਰਕੇ ਇਸ ਮਾਮਲੇ ਦੀ ਰਿਪੋਰਟ 20 ਨਵੰਬਰ ਤੱਕ ਦੇਣ ਲਈ ਕਿਹਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬਰਨਾਲਾ ਜੇਲ੍ਹ ’ਚ ਬੰਦ ਕਰਮਜੀਤ ਸਿੰਘ ਨਾਂ ਦੇ ਕੈਦੀ ਦੀ ਪਿੱਠ ’ਤੇ ‘ਅੱਤਵਾਦੀ’ ਲਿਖਣ ਦੀ ਘਟਨਾ ਸੋਸ਼ਲ ਮੀਡੀਆ ਦੇ ਵਾਇਰਲ ਹੋਣ ਉਪਰੰਤ ਇਹ ਮਸਲਾ ਅਖਬਾਰਾਂ ਦੀ ਸੁਰਖੀਆਂ ਬਣਿਆ ਸੀ। ਇਸ ਸਬੰਧੀ ਗੱਲਬਾਤ ਕਰਦਿਆਂ ਕੌਮੀ ਘੱਟ ਗਿਣਤੀ ਕਮਿਸ਼ਨ ਇਕਬਾਲ ਸਿੰਘ ਲਾਲਪੁਰਾ ਨੇ ਦੱਸਿਆ ਕਿ ਇਸ ਘਟਨਾ ਨਾਲ ਘੱਟ ਗਿਣਤੀ ਨਾਲ ਸਬੰਧਤ ਲੋਕਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ।

Related posts

ਪੰਜਾਬ ਭਰ ਵਿੱਚ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਗੋਇਲ

admin

ਸ਼੍ਰੋਮਣੀ ਅਕਾਲੀ ਦਲ ਵਲੋਂ 33 ਜ਼ਿਲ੍ਹਾ (ਸ਼ਹਿਰੀ ਤੇ ਦਿਹਾਤੀ) ਪ੍ਰਧਾਨ ਨਿਯੁਕਤ !

admin

ਮੁੜ ਉਤਸ਼ਾਹਿਤ ਹੋਣਗੀਆਂ ਬੈਲਗੱਡੀਆਂ ਦੀਆਂ ਦੌੜਾਂ ਤੇ ਪੇਂਡੂ ਰਵਾਇਤੀ ਖੇਡਾਂ: ਚੀਮਾ

admin