Punjab

ਐੱਸਆਈਟੀ ਵੱਲੋਂ ਡੇਰਾ ਮੁਖੀ ਤੋਂ ਲਗਾਤਾਰ ਸਾਢੇ 7 ਘੰਟੇ ਪੁੱਛਗਿੱਛ

ਫਰੀਦਕੋਟ – ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਤੋਂ ਲਗਾਤਾਰ ਸਾਢੇ 7 ਘੰਟੇ ਪੁੱਛਗਿੱਛ ਕੀਤੀ। ਐੱਸਆਈਟੀ ਦੇ ਮੁਖੀ ਸੁਰਿੰਦਰਪਾਲ ਸਿੰਘ ਪਰਮਾਰ ਆਈ ਜੀ ਬਾਰਡਰ ਰੇਂਜ਼ ਨੇ ਦੱਸਿਆ ਕਿ ਜਾਂਚ ਟੀਮ 10:00 ਵਜੇ ਉੱਥੇ ਪੁੱਜ ਗਈ ਸੀ ਤੇ 10:30 ਵਜੇ ਡੇਰਾ ਮੁਖੀ ਤੋਂ ਪੁੱਛਗਿੱਛ ਸ਼ੁਰੂ ਹੋਈ, ਜੋ ਸ਼ਾਮ 6:00 ਵਜੇ ਤਕ ਜਾਰੀ ਰਹੀ।ਉਨ੍ਹਾਂ ਡੇਰਾ ਮੁਖੀ ਨਾਲ ਹੋਈ ਗੱਲਬਾਤ ਦੀ ਜਾਣਕਾਰੀ ਦੇਣ ਤੋਂ ਇਨਕਾਰ ਕਰਦਿਆਂ ਆਖਿਆ ਕਿ ਸਾਰੀ ਰਿਪੋਰਟ 12 ਨਵੰਬਰ ਨੂੰ ਹਾਈ ਕੋਰਟ ਵਿੱਚ ਦੇ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਜੇ ਸਿਰਫ ਪਾਵਨ ਸਰੂਪ ਚੋਰੀ ਹੋਣ ਦੀ ਬਾਜਾਖਾਨਾ ਥਾਣੇ ਵਿੱਚ ਦਰਜ ਹੋਈ ਐੱਫਆਈਆਰ ਨੰਬਰ 63 ਵਿੱਚ ਹੀ ਪੁੱਛਗਿੱਛ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਕਰਨ ਵਾਲੀ ਐੱਸਆਈਟੀ ਦੇ ਤਤਕਾਲੀਨ ਮੁਖੀ ਆਈ ਜੀ ਕੁੰਵਰਵਿਜੈ ਪ੍ਰਤਾਪ ਸਿੰਘ ਦੀ ਟੀਮ ਕੋਲ ਅਦਾਲਤੀ ਹੁਕਮ ਹੋਣ ਦੇ ਬਾਵਜੂਦ ਵੀ 2 ਅਪੈ੍ਲ 2019 ਨੂੰ ਜੇਲ ਪ੍ਰ੍ਸ਼ਾਸਨ ਨੇ ਡੇਰਾ ਮੁਖੀ ਨਾਲ ਗੱਲਬਾਤ ਕਰਨ ਦੀ ਇਜਾਜ਼ਤ ਨਹੀਂ ਸੀ ਦਿੱਤੀ।

Related posts

ਨਜਾਇਜ ਰਿਵਾਲਵਰ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ !

admin

ਸ਼੍ਰੀ ਦੇਵੀ ਤਲਾਬ ਮੰਦਰ ਖੁੱਲ੍ਹਣ ਤੇ ਬੰਦ ਹੋਣ ਦਾ ਸਮਾਂ ਬਦਲਿਆ

Bunty

ਚੰਨੀ ਸਰਕਾਰ ਤਾਂ ਆਪਣੇ ਚਹੇਤਿਆਂ ਨੂੰ ਖੁਸ਼ ਕਰਨ ‘ਚ ਲੱਗੀ

Bunty