Bollywood

ਪੂਨਮ ਪਾਂਡੇ ਦੇ ਪਤੀ ਨੂੰ ਪੁਲਿਸ ਨੇ ਕੁੱਟਮਾਰ ਦੇ ਦੋਸ਼ ‘ਚ ਕੀਤਾ ਗ੍ਰਿਫ਼ਤਾਰ

ਮੁੰਬਈ – ਅਦਾਕਾਰਾ ਪੂਨਮ ਪਾਂਡੇ ਦੇ ਪਤੀ ਸੈਮ ਬਾਂਬੇ ਨੂੰ ਮੁੰਬਈ ਪੁਲਿਸ ਨੇ ਉਸ ਦੀ ਪਤਨੀ ਨਾਲ ਕੁੱਟਮਾਰ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ, ਸੈਮ ਨੇ ਪੂਨਮ ਨਾਲ ਕਾਫ਼ੀ ਕੁੱਟਮਾਰ ਕੀਤੀ ਹੈ, ਜਿਸ ਦੀ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਮ ਸੈਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉੱਥੇ, ਪੂਨਮ ਨੂੰ ਕੁਝ ਸੱਟਾਂ ਵੀ ਲੱਗੀਆਂ ਹਨ, ਜਿਸ ਕਾਰਨ ਅਦਾਕਾਰਾ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਮੁੰਬਈ ਪੁਲਿਸ ਨੇ ਕਿਹਾ ਕਿ ‘ਸੈਮ ਬਾਂਬੇ ਖ਼ਿਲਾਫ਼ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਦਾਕਾਰਾ ਦੇ ਸਿਰ, ਅੱਖਾਂ ਅਤੇ ਚਿਹਰੇ ’ਤੇ ਗੰਭੀਰ ਸੱਟਾਂ ਲੱਗੀਆਂ ਹਨ।’ ਮਾਮਲੇ ’ਚ ਅਗਲੀ ਜਾਂਚ ਕੀਤੀ ਜਾ ਰਹੀ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੂਨਮ ਨੇ ਆਪਣੇ ਪਤੀ ਖ਼ਿਲਾਫ਼ ਕੁੱਟਮਾਰ ਦੀ ਸ਼ਿਕਾਇਤ ਕੀਤੀ ਹੈ। ਪਿਛਲੇ ਸਾਲ ਉਸ ਦੀ ਸ਼ਾਦੀ ਤੋਂ ਕੁਝ ਦਿਨਾਂ ਬਾਅਦ ਹੀ ਸੈਮ ਨੂੰ ਗੋਆ ’ਚ ਕੁੱਟਮਾਰ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪਾਂਡੇ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ’ਚ ਦਾਅਵਾ ਕੀਤਾ ਗਿਆ ਸੀ ਕਿ ਉਸ ਦੇ ਪਤੀ ਨੇ ਉਸ ਨਾਲ ਛੇੜਛਾੜ ਕੀਤੀ ਅਤੇ ਕੁੱਟਮਾਰ ਤੋਂ ਬਾਅਦ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ। ਇਹ ਘਟਨਾ ਦੱਖਣੀ ਗੋਆ ਦੇ ਕਾਨਾਕੋਨਾ ਪਿੰਡ ਦੀ ਹੈ, ਜਿੱਥੇ ਕਥਿਤ ਤੌਰ ’ਤੇ ਇਹ ਜੋੜ ਇਕ ਫਿਲਮ ਦੀ ਸ਼ੂਟਿੰਗ ਦੀ ਤਿਆਰੀ ਕਰ ਰਿਹਾ ਸੀ। ਸੈਮ ਬਾਂਬੇ ’ਤੇ ਭਾਰਤੀ ਦੰਡਾਵਲੀ ਦੀ ਧਾਰਾ 353, 506 ਅਤੇ 354 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਅਦਾਕਾਰਾ ਨੇ ਉਨ੍ਹਾਂ ਦੇ ਖ਼ਿਲਾਫ਼ ਘਰੇਲੂ ਹਿੰਸਾ ਦੀ ਸਿਕਾਇਤ ਦਰਜ ਕਰਵਾਈ ਸੀ। ਇਸ ਤੋਂ ਤੁਰੰਤ ਬਾਅਦ, ਪੂਨਮ ਨੇ ਸੈਮ ਦੇ ਨਾਲ ਸੁਲਹ ਕਰ ਲਈ ਅਤੇ ਕਿਹਾ ਕਿ ‘ਕਿਸ ਦੀ ਸ਼ਾਦੀ ’ਚ ਉਸ ਦੇ ਉਤਾਰ-ਚੜ੍ਹਾਅ ਨਹੀਂ ਹੁੰਦੇ।’ ਪੂਨਮ ਅਤੇ ਸੈਮ ਕਥਿਤ ਤੌਰ ’ਤੇ ਇਕ ਸਤੰਬਰ ਨੂੰ ਆਪਣੇ ਬਾਂਦਰਾ ਸਥਿਤੀ ਘਰ ’ਚ ਇਕ ਸਮਾਰੋਹ ’ਚ ਸ਼ਾਦੀ ਦੇ ਬੰਧਨ ’ਚ ਬੱਝਣ ਤੋਂ ਪਹਿਲਾਂ ਲਗਪਗ ਦੋ ਸਾਲ ਤਕ ਇਕੱਠੇ ਰਹੇ। ਕਪਲ ਨੇ ਸੋਸ਼ਲ ਮੀਡੀਆ ’ਤੇ ਸ਼ਾਦੀ ਦੀਆਂ ਤਸਵੀਰਾਂ ਪੋਸਟ ਕੀਤੀਆਂ ਸਨ।

Related posts

ਕਾਰਤਿਕ ਆਰੀਅਨ ਨੂੰ ਵੀ ਸੁਸ਼ਾਂਤ ਸਿੰਘ ਰਾਜਪੂਤ ਵਾਂਗ ਨਿਸ਼ਾਨਾ ਬਣਾਇਆ ਜਾ ਰਿਹੈ ?

admin

ਦਿਲਜੀਤ ਨੂੰ ‘ਬਾਰਡਰ 2’ ਤੋਂ ਕਿਉਂ ਨਹੀਂ ਹਟਾਇਆ ਤੇ ਪਾਬੰਦੀ ਬਰਕਰਾਰ ਕਿਉਂ ?

admin

ਦਿਲਜੀਤ ਸਦਭਾਵਨਾ ਪੈਦਾ ਕਰਕੇ ਪੰਜਾਬ ਦੀ ਜਵਾਨੀ ਲਈ ਰਾਹ ਦਸੇਰਾ ਬਣਿਆ !

admin